ਕਿਸਾਨੀ ਸੰਘਰਸ਼ ਦੌਰਾਨ ਸੁਰਖੀਆਂ ਵਿੱਚ ਆਏ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲੋ ਵੱਖ ਹੋ ਕੇ ਪੰਜਾਬ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਸੀ । ਤੇ ਆਪਣੇ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਉਤਾਰੇ ਹਨ । ਬੀਤੀ ਰਾਤ ਗੁਰਨਾਮ ਸਿੰਘ ਚੜੂਨੀ ਦੇ ਸਥਿਤ ਦਫਤਰ ਦੀ ਭੰਨਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਅਣਪਛਾਤੇ ਨੌਜਵਾਨਾਂ ਨੇ ਮੋਹਾਲੀ ਦੇ ਸੈਕਟਰ 97 ਸਥਿਤ ਸੰਯੁਕਤ ਸਮਾਜ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੇ ਦਫਤਰ ‘ਚ ਭੰਨਤੋੜ ਕੀਤੀ। ਸੁੱਤੇ ਪਏ ਦੋ ਨੌਜਵਾਨਾਂ ਦੀ ਕੁੱਟਮਾਰ ਕੀਤੀ ਗਈ ਤੇ ਦਫਤਰ ਦੀ ਭੰਨ-ਤੋੜ ਕੀਤੀ ਗਈ। ਨੌਜਵਾਨਾਂ ਦਾ ਦੋਸ਼ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਤਾਣ ਕੇ ਗੁਰਨਾਮ ਚੜੂਨੀ ਨੂੰ ਗਾਲ੍ਹਾਂ ਕੱਢੀਆਂ ਸਨ।
ਅਣਪਛਾਤੇ ਬਦਮਾਸ਼ਾਂ ਨੇ ਪਹਿਲਾਂ ਪਿੱਛਿਓਂ ਕੰਧ ਤੋੜੀ ਤੇ ਫੇਰ ਅੰਦਰ ਵੜੇ। ਉਨ੍ਹਾਂ ਦੇ ਹੱਥ ਵਿੱਚ ਪਿਸਤੌਲ ਸੀ। ਉਨ੍ਹਾਂ ਨੇ ਕਿਹਾ ਕਿ ਗੁਰਨਾਮ ਚਡੂਨੀ ਨੂੰ ਰਾਜਨੀਤੀ ਕਰਨੀ ਸਿਖਾਉਂਦੇ ਹਾਂ। ਗੁਰਨਾਮ ਨੂੰ ਕਾਲ ਕਰੋ। ਹਾਲਾਂਕਿ ਚੜੂਨੀ ਅਤੇ ਉਸ ਦੇ ਪੁੱਤਰ ਉਸ ਸਮੇਂ ਉੱਥੇ ਨਹੀਂ ਸਨ। ਮੌਕੇ ਉੱਤੇ ਜ਼ਖਮੀ ਹੋਏ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
PUNJAB




INDIA








WORLD










