ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਜਾਨਲੇਵਾ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਖੇੜੀ ਚਮੇੜੀ ਵਿੱਚ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਸੁੱਚਾ ਰਾਮ ਲੱਧੜ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁੱਚਾ ਰਾਮ ਲੱਧੜ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਣਪਛਾਤੇ ਵਿਅਕਤੀਆਂ ਨੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਹਨ। ਭਾਜਪਾ ਵਰਕਰਾਂ ਨੇ ਪੁਲਿਸ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਹਮਲੇ ਨੂੰ ਲੈ ਕੇ ਭਾਜਪਾ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਮਲਾ ਪਿੰਡ ਖੇੜੀ ਚਮੇੜੀ ਵਿੱਚ ਹੋਇਆ ਸੀ। ਇਸ ਦੌਰਾਨ ਹਮਲਾਵਰਾਂ ਨੇ ਭਾਜਪਾ ਉਮੀਦਵਾਰ ਦੀ ਗੱਡੀ ਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ।
PUNJAB




INDIA








WORLD










