ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿਚ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।
ਦੱਸਣਯੋਗ ਹੈ ਕਿ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।

PUNJAB




INDIA








WORLD










