ਪੰਜਾਬ ਵਿੱਚ 20 ਫਰਵਰੀ ਜਾਣੀ ਕੇ ਕੱਲ ਵੋਟਿੰਗ ਹੋਣੀ ਹੈ । ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵੀ ਬਹੁਤ ਸਖਤ ਨਜਰ ਆ ਰਿਹਾ ਹੈ ।ਅੱਜ ਮੁੱਖ ਚੋਣ ਅਫਸਰ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕੇ ਸੁਖਬੀਰ ਸਿੰਘ ਬਾਦਲ ਫੇਸਬੁੱਕ ਪਲੇਟਫਾਰਮ ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ ਜੋ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਹ ਉਲੰਘਣਾ ਹੈ ।ਕਿਉਂਕਿ ਚੋਣਾਂ ਪ੍ਰਚਾਰ ਪਹਿਲਾਂ ਬੰਦ ਹੋ ਚੁੱਕਾ ਹੈ । ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਜਾਂਚ ਕਾਰਵਾਈ ਤੇ ਉਸ ਤੋਂ ਬਾਅਦ ਮੋਹਾਲੀ ਦੇ ਐਸ ਐਸ ਪੀ ਨੂੰ ਲਿਖਤੀ ਹੁਕਮ ਵਿੱਚ ਸੁਖਬੀਰ ਸਿੰਘ ਬਾਦਲ ਖਿਲਾਫ ਧਾਰਾ 126(1) ਤਹਿਤ ਮਾਮਲਾ ਦਰਜ ਕਰਨ ਦੀ ਹਦਾਇਤ ਕੀਤੀ ਗਈ


ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ ਵੀ ਸ਼ੁੱਕਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਕਥਿਤ ਤੌਰ ‘ਤੇ ਮਾਨਸਾ ਹਲਕੇ ‘ਚ ਘਰ-ਘਰ ਪ੍ਰਚਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
PUNJAB




INDIA








WORLD










