ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਕਾਂਗਰਸ ਪਾਰਟੀ ਦਾ ਜਿਲ੍ਹਾ ਪ੍ਰਧਾਨ ਹੈ। ਜੋ ਕਾਫਿਲੇ ਵਿੱਚ ਗੱਡੀਆਂ ਪਰ ਝੰਡੇ ਲਗਾ ਕੇ, ਗੈਰ ਕਾਨੂੰਨੀ ਇਕੱਠ ਅਤੇ ਮੀਟਿੰਗਾ ਕਰ ਰਿਹਾ ਹੈ। ਜਿਸਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਮੋਗਾ ਜੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਇੰਸ: ਗੋਲਡੀ ਵਿਰਦੀ ਨੇ ਕੰਲਵਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਖੋਟੇ ਜਿਲ੍ਹਾ ਮੋਗਾ ਤੇ 16/20-02-2022 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਸਰਕਾਰੀ ਸਕੂਲ ਪਿੰਡ ਜੈਮਲਵਾਲਾ ਵਿਖੇ ਆਦਰਸ਼ ਚੋਣ ਜਾਬਤੇ ਸਬੰਧੀ ਮਾਨਯੋਗ ਡੀ.ਸੀ ਸਾਹਿਬ ਮੋਗਾ ਜੀ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਹਰਜੀਤ ਸਿੰਘ ਨੇ 1.ਸੁਖਪਾਲ ਸਿੰਘ ਉਰਫ ਬੋਬੀ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਡਾਲਾ ਜਿਲ੍ਹਾ ਮੋਗਾ 2.ਕਰਮਜੀਤ ਸਿੰਘ ਉਰਫ ਕਰਮਾਂ ਪੁੱਤਰ ਹਰਬੰਸ ਸਿੰਘ ਵਾਸੀ ਆਲਮਵਾਲਾ ਜਿਲ੍ਹਾ ਮੋਗਾ ਤੇ 29/20-02-2022 ਅ/ਧ 188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਇਕ ਪਲਟੀਨਾ ਮੋਟਰਸਾਈਕਲ ਨੰਬਰੀ ਪੀ.ਬੀ 05-ਵੀ-2534 ਸਮੇਤ ਗ੍ਰਿਫਤਾਰ ਕਰਕੇ ਮੋਟਰਸਾਈਕਲ ਪਰ ਲੱਦੀ ਹੋਈ ਟਿਊਬ ਵਿਚੋਂ 150 ਲੀਟਰ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਯਾਦਵਿੰਦਰ ਸਿੰਘ ਨੇ ਸੁਖਮੰਦਰ ਸਿੰਘ ਉਰਫ ਭੋਲਾ ਪੁੱਤਰ ਨਾਇਬ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦੋਲਤਪੁਰਾ ਨੀਵਾਂ ਤੇ 13/20-02-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੱੜਾ ਸੱਟਾ ਲਗਾਉਣ ਦਾ ਆਦੀ ਹੈ। ਜੋ ਸਰਕਾਰੀ ਸਕੂਲ ਪਿੰਡ ਦੋਲਤਪੁਰਾ ਨੀਵਾਂ ਪਾਸ ਖੜਾ ਉੱਚੀ-ਉੱਚੀ ਅਵਾਜਾਂ ਮਾਰਕੇ ਲੋਕਾਂ ਨੂੰ ਆਪਣੇ ਪਾਸ ਦੱੜਾ ਸੱਟਾ, ਲਗਾਉਣ ਲਈ ਬੁਲਾ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1040/- ਰੁਪਏ ਨਗਦ, ਪੈਂਨ, ਫੁੱਟਾ ਅਤੇ ਪਰਚੀਆਂ ਵਗੈਰਾ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਜਗਸੀਰ ਸਿੰਘ ਵਾਸੀ ਦੋਲਤਪੁਰਾ ਨੀਵਾਂ ਜਿਲ੍ਹਾ ਮੋਗਾ ਤੇ 14/20-02-2022 ਅ/ਧ 13(ਏ)-3-67 ਗੈਂਬਲੰਿਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









