ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋ ਗਈਆਂ ਹਨ। ਚੋਣਾਂ ਦੌਰਾਨ ਡੇਰਾ ਸਿਰਸਾ ਦੀਆਂ ਵੋਟਾਂ ਨੂੰ ਲੈ ਕੇ ਜਿਥੇ ਪਾਰਟੀਆਂ ਆਸਵੰਦ ਸੀ ਪਰ ਡੇਰੇ ਨੇ ਇੱਕ ਪਾਰਟੀ ਨੂੰ ਛੱਡ ਦੂਜੀਆਂ ਸਾਰੀਆਂ ਪਾਰਟੀਆਂ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ ਹੈ । ਖਾਸ ਕਰ ਕੇ ਅਕਾਲੀ ਦਲ ਨੂੰ ਡੇਰੇ ਵੱਡਾ ਝਟਕਾ ਦਿੱਤਾ ਹੈ ਕਿਉਂਕਿ 2017 ਵਿੱਚ ਡੇਰੇ ਨੇ ਅਕਾਲੀ ਦਲ ਦੀ ਸਪੋਟ ਕੀਤੀ ਸੀ। ਦੂਜੇ ਬੀਜੇਪੀ ਨੇ ਆਪਣਾ ਵੋਟ ਬੈਂਕ ਵਧਾਉਣ ਲਈ ਡੇਰੇ ਸਿਰਸਾ ਦੇ ਸਮਰਥਕਾਂ ਨੂੰ ਆਪਣੇ ਜੋੜਨ ਲਈ ਡੇਰਾ ਮੁਖੀ ਰਾਮ ਰਹੀਮ ਨੂੰ ਫਰਲੋ ਤੇ ਭੇਜ ਦਿੱਤਾ ਸੀ । ਤੇ ਹੁਣ ਹਰਿਆਣਾ ਸਰਕਾਰ ਵੱਲੋਂ ਡੇਰਾ ਰਾਮ ਰਹੀਮ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਮਾਮਲਾ ਭਖਿਆ ਹੋਇਆ ਹੈ। ਭਾਜਪਾ ਜਿਥੇ ਇਸ ਨੂੰ ਕਾਨੂੰਨ ਤੇ ਲੋੜ ਮੁਤਾਬਕ ਕੀਤੀ ਗਈ ਕਾਰਵਾਈ ਦੱਸ ਰਹੀ ਹੈ, ਉਥੇ ਵਿਰੋਧੀ ਧਿਰਾਂ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਆਖਿਆ ਹੈ ਕਿ ਰਾਮ ਰਹੀਮ ਤੋਂ ਸਮਾਜ ਨੂੰ ਖਤਰਾ ਹੈ, ਦੇਸ਼ ਨੂੰ ਖਤਰਾ ਹੈ ਪਰ ਜੇ ਉਸ ਨੂੰ ਬਾਹਰੀ ਤਾਕਤਾਂ ਤੋਂ ਖਤਰਾ ਹੈ ਤਾਂ ਉਹ ਜੇਲ੍ਹ ਵਿਚ ਹੀ ਸੁਰੱਖਿਅਤ ਹੈ। ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਖਿਆ ਹੈ ਕਿ ਇਹ ਸਭ ਸਿਆਸੀ ਫਾਇਦੇ ਲ਼ਈ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਕੈਦੀਆਂ ਨੂੰ ਵਾਪਸ ਬੁਲਾ ਲਿਆ ਜਾਂਦਾ ਹੈ ਪਰ ਇਥੇ ਬਲਾਤਕਾਰ ਤੇ ਕਤਲ ਮਾਮਲੇ ਦੇ ਦੋਸ਼ੀ ਨੂੰ ਜੇਲ੍ਹ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਉਧਰ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ‘ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਗਰੇਵਾਲ ਨੇ ਕਿਹਾ ਕਿ ਇਹ ਬਿਲਕੁਲ ਸਹੀ ਫੈਸਲਾ ਹੈ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਖਾਲਿਸਤਾਨੀਆਂ ਤੋਂ ਧਮਕੀਆਂ ਮਿਲੀਆਂ ਸਨ ਅਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਸੀ।
ਗੁਰਮੀਤ ਰਾਮ ਰਹੀਮ ਕੋਈ ਕੱਟੜ ਅਪਰਾਧੀ ਨਹੀਂ ਹੈ। ਜ਼ੈੱਡ ਪਲੱਸ ਸੁਰੱਖਿਆ ਦਾ ਮਕਸਦ ਇਹ ਹੈ ਕਿ ਕੋਈ ਵੀ ਹੋਵੇ, ਭਾਵੇਂ ਕੋਈ ਵਿਅਕਤੀ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੋਵੇ, ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰੇਗਾ।
PUNJAB




INDIA








WORLD










