20 ਫਰਵਰੀ ਨੂੰ ਪਈਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੋਮਣੀ ਅਕਾਲੀ ਦਲ ਵਿਰੁਧ ਨਿਭਾਈਆਂ ਸਰਗਰਮੀਆਂ ਨੂੰ ਦੇਖਦੇ ਹੋਏ ਮੋਗਾ ਜ਼ਿਲ੍ਹੇ ਦੇ ਤਿੰਨ ਕੱਦਵਾਰ ਆਗੂਆਂ ਨੂੰ ਅਕਾਲੀ ਦਲ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੋਗਾ ਵਿਖੇ ਪ੍ਰੈਸ ਵਾਰਤਾ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਥਰ ਸਿੰਘ ਮਾਹਲਾ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸ਼ਹਿਰੀ ਮੋਗਾ ਦੇ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਨੇ ਦੱਸਿਆ ਕਿ ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਮੋਗਾ ਨਿਗਮ ਦੇ ਸਾਬਕਾ ਚੇਅਰਮੈਨ ਅਕਸ਼ਿਤ ਜੈਨ ਅਤੇ ਅਕਾਲੀ ਦਲ ਯੂਥ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ ਤੇ ਕੀਤੀ ਗਈ ਹੈ।
PUNJAB




INDIA








WORLD










