ਪਿਛਲੇ ਦਿਨੀਂ ਪੰਜਾਬ ਦੇ ਨੌਜਵਾਨਾਂ ਦੀ ਧੜਕਣ ਦੀਪ ਸਿੱਧੂ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪੰਜਾਬ ਅਤੇ ਆਸ ਪਾਸ ਦੇ ਸੂਬਿਆਂ ਦੇ ਨੌਜਵਾਨਾਂ ਵਿੱਚ ਗਮ ਦੀ ਲਹਿਰ ਛਾ ਗਈ ਸੀ । ਤੇ ਹਰ ਇੱਕ ਦੀ ਜਵਾਨ ਤੇ ਦੀਪ ਸਿੱਧੂ ਦਾ ਨਾਮ ਹੀ ਸੁਣਨ ਨੂੰ ਮਿਲਦਾ ਹੈ । ਅੱਜ ਦੀਪ ਸਿੱਧੂ ਦੀ ਅੰਤਿਮ ਅਰਦਾਸ ਦਾ ਦਿਨ ਹੈ ਅਤੇ ਇਸ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਵਿਖੇ ਇੱਕ ਧਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ । ਜਿਥੇ ਪਹਿਲਾਂ ਪਾਠ ਦਾ ਭੋਗ ਪਾਇਆ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਅੰਤਿਮ ਅਰਦਾਸ ਸੰਗਤਾਂ ਨੇ ਹਾਜਰੀ ਭਰੀ ਹੈ
ਅੰਤਿਮ ਅਰਦਾਸ ਸਮਾਗਮ ਲਈ ਵੱਡੀ ਪੱਧਰ ਉਤੇ ਤਿਆਰੀਆਂ ਕੀਤੀਆਂ ਗਈਆਂ ਸਨ। ਇਸ ਮੌਕੇ ਅੰਮ੍ਰਿਤ ਸੰਚਾਰ ਦੇ ਨਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਪੱਗਾਂ ਦੇ ਲੰਗਰ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਆਗੂ ਪੁੱਜਣਗੇ। ਇਸੇ ਦੌਰਾਨ ਕੇਸਰੀਆ ਮਾਰਚ ਵੀ ਕੱਢਿਆ ਜਾਵੇਗਾ। ਸ਼ਹਿਰਾਂ ਤੇ ਪਿੰਡਾਂ ਤੋਂ ਨੌਜਵਾਨ ਤੇ ਕਿਸਾਨ ਆਪਣੇ ਵਾਹਨਾਂ ਉਤੇ ਸਵਾਰ ਹੋ ਕੇ ਕੇਸਰੀ ਝੰਡੇ ਲੈ ਕੇ ਫਤਹਿਗੜ੍ਹ ਸਾਹਿਬ ਵੱਲ ਨਿਕਲਣਗੇ। ਕੇਸਰੀਆ ਮਾਰਚ ਦਾ ਜੋ ਰੂਟ ਪਲਾਨ ਜਾਰੀ ਕੀਤੀ ਗਿਆ ਹੈ, ਉਸਦੇ ਮੁਤਾਬਕ ਇਹ ਮਾਰਚ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣਗੇ।
ਮਿਲੀ ਜਾਣਕਾਰੀ ਅਨੁਸਾਰ ਦੀਪੂ ਸਿੱਧੂ ਦੇ ਭੋਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਖਾਲਸਾ ਏਡ ਵੀ ਸ਼ਾਮਿਲ ਹੋਣਗੇ। ਐਸਜੀਪੀਸੀ ਤੇ ਖਾਲਸਾ ਏਡ ਵੱਲੋਂ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਹਨ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਦੀਪ ਸਿੱਧੂ ਦੇ ਫੈਨ, ਕਿਸਾਨ ਤੇ ਵੱਖ-ਵੱਖ ਸੰਗਠਨਾਂ ਦੇ ਵਰਕਰ ਸੋਗ ਸਭਾ ਵਿੱਚ ਪਹੁੰਚਣਗੇ ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਅਦਾਕਾਰ ਦੀਪ ਸਿੱਧੂ ਦੀ 15 ਫਰਵਰੀ ਨੂੰ ਸ਼ਾਮੀ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੇਐੱਮਪੀ ਸ਼ਾਹ ਮਾਰਗ ਉੱਤੇ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਸੜਕ ਹਾਦਸੇ ਤੋਂ ਬਾਅਦ ਦੀਪ ਸਿੱਧੂ ਦੀ ਦੇਹ ਨੂੰ ਖਰਖੋਦਾ ਦੇ ਸੀਐੱਸਸੀ ਵਿੱਚ ਲਿਆਂਦਾ ਗਿਆ ਸੀ। ਸੋਨੀਪਤ ਪੁਲਿਸ ਨੇ ਦੀਪ ਸਿੱਧੂ ਦੀ ਹਾਦਸੇ ਵਿੱਚ ਹੋਈ ਮੌਤ ਦੀ ਪੁਸ਼ਟੀ ਕੀਤੀ ਸੀ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ ਸੀ। ਇੱਥੇ ਹੀ ਉਨ੍ਹਾਂ ਦਾ ਪੋਸਟਮਾਰਟਮ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਗਿਆ ਸੀ। ਇਸ ਪਿੱਛੋਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਗਈ ਸੀ। ਇਸ ਮਗਰੋਂ ਲੁਧਿਆਣਾ ਦੇ ਥਰੀਕੇ ਪਿੰਡ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਜਿਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।
ਕਾਬਿਲੇਗੌਰ ਹੈ ਕਿ ਅਦਾਕਰ ਦੀਪ ਸਿੱਧੂ ਕਿਸਾਨ ਅੰਦੋਲਨ ਵਿਚ ਕਾਫੀ ਚਰਚਾ ਵਿਚ ਰਹੇ ਸਨ। ਵੱਡੀ ਗਿਣਤੀ ਵਿਚ ਨੌਜਵਾਨ ਉਨ੍ਹਾਂ ਤੋਂ ਪ੍ਰਭਾਵਿਤ ਹੋਏ ਸਨ। ਝੰਡਾ ਲਹਿਰਾਉਣ ਦੇ ਵਿਵਾਦ ਕਾਰਨ ਬਾਅਦ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋਈ ਸੀ ਤੇ ਬਾਅਦ ਵਿਚ ਜ਼ਮਾਨਤ ਮਿਲ ਗਈ ਸੀ।
PUNJAB




INDIA








WORLD










