ਪੰਜਾਬ ਵਿੱਚ ਆਪਣਾ ਗਰਾਊਂਡ ਤਲਾਸ਼ ਰਹੀ ਭਾਰਤੀ ਜਨਤਾ ਪਾਰਟੀ ਨਵੇਂ ਨਵੇਂ ਤੀਰ ਦਾਗਦੀ ਰਹਿੰਦੀ ਹੈ। ਇਸੇ ਤਹਿਤ ਹੀ ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਿੱਖ ਮਸਲਿਆਂ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀ ਨੂੰ ਵੀ ਘੇਰਿਆ।
ਉਨ੍ਹਾਂ ਨੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਦੀ ਜਾਂਚ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਗਰੇਵਾਲ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿਚ ਨੌਜਵਾਨਾਂ ਦਾ ਭਾਰੀ ਇਕੱਠ ਤੇ ਹੋਈ ਨਾਅਰੇਬਾਜ਼ੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
PUNJAB




INDIA








WORLD










