ਮੋਗਾ 26 ਫਰਵਰੀ (ਸੋਰਵ ਅਰੋੜਾ) : ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ‘ਤੇ ਸ਼ਨੀਵਾਰ ਸਵੇਰੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਪਰ ਕਈ ਬੱਚੇ ਜ਼ਖਮੀ ਹੋਏ ਹਨ ਤੇ ਇੱਕ ਅਧਿਆਪਕ ਦੀ ਲੱਤ ਵੀ ਟੁੱਟ ਗਈ ਹੈ ਅਤੇ ਬੱਸ ਡਰਾਈਵਰ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਮੌਕੇ ਤੇ ਥਾਣਾ ਮੁਖੀ ਲਛਮਣ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਪੀੜਤਾਂ ਦੇ ਬਿਆਨ ਲਿਖ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ।
PUNJAB




INDIA








WORLD










