ਲਖਨਊ, 30 ਮਈ (ਪ.ਪ.) : ਕੋਰੋਨਾ ਦੀ ਦੂਜੀ ਲਹਿਰ ਵਿੱਚ ਅਜਿਹੀਆਂ ਬਹੁਤ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਜਿਨ੍ਹਾਂ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ। ਕਈ ਥਾਵਾਂ ‘ਤੇ ਲਾਸ਼ਾਂ ਨਦੀਆਂ’ ਚ ਤੈਰਦੀਆਂ ਵੇਖੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਕੋਰੋਨਾ ਸੰਕਰਮਿਤ ਮਰੀਜਾਂ ਦੀਆਂ ਹਨ ਅਤੇ ਵਿੱਤੀ ਤੰਗੀ ਕਾਰਨ ਅੰਤਮ ਸੰਸਕਾਰ ਕਰਨ ਦੇ ਯੋਗ ਨਾ ਹੋਣ ਦੀ ਸਥਿਤੀ ਵਿੱਚ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਨਦੀਆਂ ਵਿੱਚ ਸੁੱਟ ਦਿੱਤਾ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵਾਇਰਲ ਵੀਡੀਓ ਵਿਚ ਦੋ ਨੌਜਵਾਨ ਇਕ ਲਾਸ਼ ਨੂੰ ਪੁਲ ਤੋਂ ਨਦੀ ਵਿਚ ਸੁੱਟਦੇ ਹੋਏ ਦਿਖਾਈ ਦੇ ਰਹੇ ਹਨ। ਮ੍ਰਿਤਕ ਦੇਹ ਨੂੰ ਸੁੱਟਣ ਵਾਲੇ ਦੋ ਨੌਜਵਾਨਾਂ ਵਿਚੋਂ ਇਕ ਨੇ ਪੀਪੀਈ ਕਿੱਟ ਪਹਿਿਨਆ ਹੋਇਆ ਹੈ। ਇਸ ਸਾਰੀ ਘਟਨਾ ਦੀ ਵੀਡੀਓ ਉਥੋਂ ਲੰਘ ਰਹੇ ਲੋਕਾਂ ਨੇ ਬਣਾ ਲਈ। ਜੋ ਹੁਣ ਵਾਇਰਲ ਹੋ ਰਹੀ ਹੈ। ਘਟਨਾ ਕੋਤਵਾਲੀ ਨਗਰ ਖੇਤਰ ਵਿਚ ਰਾਪਤੀ ਨਦੀ ‘ਤੇ ਬਣੇ ਪੁਲ ਦੀ ਦੱਸੀ ਜਾ ਰਹੀ ਹੈ। ਵਾਇਰਲ ਵੀਡੀਓ ਦੇ ਸੰਦਰਭ ਵਿੱਚ ਸੀਐਮਓ ਡਾ. ਵਿਜੇ ਬਹਾਦੁਰ ਸਿੰਘ ਨੇ ਕਿਹਾ ਕਿ ਨਦੀ ਵਿੱਚ ਸੁੱਟੀ ਜਾ ਰਹੀ ਲਾਸ਼ ਸਿਧਾਰਥਨਗਰ ਜ਼ਿਲ੍ਹੇ ਦੇ ਸ਼ੋਹਰਤਗੜ੍ਹ ਦੇ ਰਹਿਣ ਵਾਲੇ ਪ੍ਰੇਮਨਾਥ ਮਿਸ਼ਰਾ ਦੀ ਸੀ। ਉਨ੍ਹਾਂ ਨੇ ਕਿਹਾ ਕਿ 25 ਮਈ ਨੂੰ ਕੋਰੋਨਾ ਪਾਜੀਟਿਵ ਆਉਣ ਪਿੱਛੋਂ ਉਸ ਨੂੰ ਸੰਯੁਕਤ ਜ਼ਿਲ੍ਹਾ ਹਸਪਤਾਲ ਦੇ ਐਲ 2 ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਪ੍ਰੇਮਨਾਥ ਮਿਸ਼ਰਾ ਦੀ 28 ਮਈ ਨੂੰ ਇਲਾਜ ਦੌਰਾਨ ਮੌਤ ਹੋ ਗਈ। ਸੀਐਮਓ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ ਪ੍ਰੋਟੋਕੋਲ ਤਹਿਤ ਸੌਂਪ ਦਿੱਤੀ ਗਈ। ਸੀਐਮਓ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਵਿੱਚ ਮ੍ਰਿਤਕ ਦੇਹ ਨੂੰ ਨਦੀ ਵਿੱਚ ਸੁੱਟਿਆ ਦਿਖਾਇਆ ਗਿਆ ਹੈ। ਇਸ ਸਬੰਧੀ ਥਾਣਾ ਕੋਤਵਾਲੀ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










