ਮੋਹਾਲੀ ਦੇ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਸਿੱਖਿਆ ਵਿਭਾਗ ਦੇ ਅੱਗੇ ਬਲਦੇਵ ਸਿੰਘ ਸਿਰਸਾ ਵੱਲੋਂ ਲਗਾਤਾਰ ਧਰਨਾ ਇਸ ਕਰਕੇ ਲਗਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਸਕੂਲਾਂ ਵਿੱਚ ਉਹ ਕਿਤਾਬਾਂ ਪੜਾਈਆ ਜਾ ਰਹੀਆਂ ਹਨ ਜਿਨ੍ਹਾਂ ਵਿਚ ਪੰਜਾਬ ਦੇ ਇਤਿਹਾਸ ਨੂੰ ਤੋੜਮਰੋੜ ਕੇ ਪੇਸ਼ ਕੀਤਾ ਹੋਇਆ ਹੈ । ਅੱਜ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਬਿਆਨ ਵਿੱਚ ਆਖਿਆ ਕਿ ਪੰਜਾਬ ਦੇ ਬਾਰੇ ਪ੍ਰਕਾਸ਼ਿਤ ਕਿਤਾਬ ਬਾਰੇ ਉੱਠੇ ਇਤਰਾਜ਼ਾਂ ਦੀ ਜਾਂਚ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਜਾਂਚ ਕਰ ਰਿਹਾ ਹੈ ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ ਜੋ ਵੀ ਗਲਤ ਪਾਇਆ ਗਿਆ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ ।
ਪਰਗਟ ਸਿੰਘ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਜੇ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਤੱਥਾਂ ਨਾਲ ਛੇੜਛਾੜ ਜਾਂ ਤੋੜ ਮਰੋੜ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
PUNJAB




INDIA








WORLD










