ਅੱਜ ਯੂਕਰੇਨ ਵਿੱਚੋਂ ਪੰਜਾਬ ਦੇ ਲਈ ਬਹੁਤ ਮੰਦਭਾਗੀ ਖਬਰ ਆਈ ਹੈ । ਰੂਸ ਵੱਲੋਂ ਲਗਾਤਾਰ ਯੂਕਰੇਨ ਤੇ ਹਵਾਈ ਹਮਲੇ ਕੀਤੇ ਜਾ ਰਹੇ ਹੈ । ਜਿਸ ਦੌਰਾਨ ਯੂਕਰੇਨ ਕਾਫੀ ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਿਲੀ ਜਾਣਕਾਰੀ ਮੁਤਾਬਿਕ ਅੱਜ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀ ਚੰਦਨ ਜਿੰਦਲ ਹਾਰਟ ਅਟੈਕ ਆਉਣ ਕਾਰਨ ਹਸਪਤਾਲ ਦਾਖਲ ਸੀ । ਜਿਸ ਦੀ ਅੱਜ ਮੌਤ ਹੋ ਗਈ ਹੈ । ਚੰਦਨ ਜਿੰਦਲ ਬਰਨਾਲਾ ਦਾ ਰਹਿਣ ਵਾਲਾ ਸੀ ਤੇ ਉਹ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ । ਚੰਦਨ ਦੀ ਮੌਤ ਤੋਂ ਬਾਅਦ ਪੂਰੇ ਬਰਨਾਲਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਲਾਕੇ ਦੇ ਬੀਜੇਪੀ ਆਗੂ ਇਹ ਮੰਦਭਾਗੀ ਖਬਰ ਸੁਣਦਿਆਂ ਹੀ ਚੰਦਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਸ ਦੇ ਘਰ ਪਹੁੰਚੇ ਚੰਦਨ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਯੂਕਰੇਨ ਵਿੱਚ ਵੱਡੀ ਗਿਣਤੀ ਵਿੱਚ ਭਾਰਤ ਤੋਂ ਬੱਚੇ ਮੈਡੀਕਲ ਦੀ ਪੜ੍ਹਾਈ ਵਾਸਤੇ ਗਏ ਹੋਏ ਸਨ। ਯੂਕਰੇਨ ਵਿੱਚ ਰੂਸ ਨਾਲ ਛਿੜੀ ਜੰਗ ਵਿਚਾਲੇ ਸਰਕਾਰ ਉਥੋਂ ਸਾਰੇ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਦੀ ਮੁਹਿੰਮ ਵਿੱਚ ਲੱਗੀ ਹੋਈ ਹੈ।