ਕੋਟਕਪੂਰ (ਵਰਿੰਦਰਪਾਲ ਸਿੰਘ )-ਪੰਜਾਬ ਦੇ ਜਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਭੋਲਾ ਸ਼ੂਟਰ ਜੋ ਪਿਛਲੇ ਕਾਫੀ ਸਮੇਂ ਤੋਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਸੀ। ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਭੋਲਾ ਸ਼ੂਟਰ ਨਾ ਦਾ ਵਿਆਕਤੀ ਪਿਛਲੇ ਲੰਬੇ ਸਮੇਂ ਤੋਂ ਕਈ ਕੇਸ ਵਿੱਚ ਫਿਰੋਜ਼ਪੁਰ ਦੀ ਜੇਲ੍ਹ ਚ੍ਹ ਬੰਦ ਸੀ । ਇਸ ਉਪਰ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਸਨ। ਬੀਤੀ ਰਾਤ ਜੇਲ੍ਹ ਦੇ ਅੰਦਰ ਗੈਂਗਸਟਰ ਭੋਲਾ ਸ਼ੂਟਰ ਦੀ ਕਰੀਬ 12 ਵਜੇ ਅਚਾਨਕ ਤਬੀਅਤ ਖਰਬ ਹੋ ਗਈ ਜਿਸ ਤੋਂ ਜੇਲ੍ਹ ਕਰਮਚਾਰੀਆਂ ਨੇ ਭੋਲਾ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਭਰਤੀ ਕਰਵਾਇਆ ਗਿਆ ।ਜਿਥੇ ਕਰੀਬ ਸਵੇਰੇ ਸਾਢੇ ਪੰਜ ਵਜੇ ਭੋਲਾ ਸ਼ੂਟਰ ਦੀ ਮੌਤ ਹੋ ਗਈ। ਗੈਂਗਸਟਰ ਭੋਲਾ ਸ਼ੂਟਰ ਕੋਟਕਪੂਰਾ ਦਾ ਰਹਿਣ ਵਾਲਾ ਸੀ । ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ
PUNJAB




INDIA








WORLD










