ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਈਡੀ ਵੱਲੋਂ ਫੜੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਬੜੇ ਚਰਚੇ ਜੋਰ ਤੇ ਸਨ । ਜਿਸ ਨੂੰ ਈਡੀ ਨੇ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਕੁੱਝ ਸਮਾਂ ਪਹਿਲਾਂ ਹਨੀ ਨੂੰ ਅਦਾਲਤ ਨੇ ਜੇਲ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਜੋ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜ ਦਿੱਤਾ ਹੈ ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਰਕੇ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਚਾਨਕ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ਜਿਸ ਕਰਕੇ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ, ਉੱਥੇ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਹਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦੇ ਟੈੱਸਟ ਕੀਤੇ ਗਏ ਹਨ।ਤੁਹਾਨੂੰ ਦੱਸ ਦੇਈਏ ਕਿ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਦੇ ਘਰ ਵਿੱਚ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਉਸ ਦੌਰਾਨ ਕਰੋੜਾ ਰੁਪਏ ਦੀ ਨਕਦੀ, ਸੋਨਾ ਅਤੇ ਇਕ ਕੀਮਤੀ ਘੜੀ ਮਿਲੀ ਸੀ।
PUNJAB




INDIA








WORLD










