ਯੂਕਰੇਨ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਪੰਜਾਬ ਸਰਕਾਰ ਵੱਲੋਂ ਇਕੱਠੇ ਕੀਤੇ ਅੰਕੜਿਆਂ ਮੁਤਾਬਿਕ 500 ਤੋਂ ਵੱਧ ਵਿਦਿਆਰਥੀ ਯੂਕਰੇਨ ਪੜਨ ਲਈ ਗਏ ਹੋਏ ਹਨ। ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕੇ ਯੂਕਰੇਨ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਲਿਆਉਣ ਲਈ ਕੇਂਦਰ ਸਰਕਾਰ ਨੂੰ ਵੇਰਵੇ ਭੇਜ ਦਿੱਤੇ ਹਨ।ਅਨੁਮਾਨ ਇਹ ਲਾਇਆ ਜਾ ਰਿਹਾ ਹੈ ਕੇ ਯੂਕਰੇਨ ਵਿੱਚ ਪੰਜਾਬ ਨਾਲ ਸਬੰਧਿਤ ਵਿਦਿਆਰਥੀਆਂ ਦੀ 900 ਦੇ ਕਰੀਬ ਹੋ ਸਕਦੀ ਹੈ ।ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਪੀ ਦਫ਼ਤਰਾਂ ਵਿੱਚ ਪੁੱਜਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਜੋ ਡਾਟਾ ਤਿਆਰ ਕੀਤਾ ਜਾ ਰਿਹਾ ਹੈ, ਉਸ ਨੂੰ ਕੰਟਰੋਲ ਰੂਮ ਵੱਲੋਂ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਦੇ 27, ਜਲੰਧਰ ਦੇ 53, ਫਰੀਦਕੋਟ ਤੋਂ 12, ਨਵਾਂਸ਼ਹਿਰ ਦੇ 28, ਲੁਧਿਆਣਾ ਦੇ 38 ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਣ ਦੀ ਸੂਚਨਾ ਹੈ। ਜਦਕਿ ਵਿਦਿਆਰਥੀਆਂ ਦੇ ਰਿਸ਼ਤੇਦਾਰਾਂ ਵੱਲੋਂ ਕੰਟਰੋਲ ਰੂਮ ਨਾਲ ਸੰਪਰਕ ਕਰਨ ਦੀ ਕਾਰਵਾਈ ਜਾਰੀ ਹੈ। ਦੂਜੇ ਪਾਸੇ ਯੂਕਰੇਨ ਤੋਂ ਪਰਤੀ ਇਕ ਵਿਦਿਆਰਥਣ ਨੇ ਉਥੇ ਫਸੇ ਜ਼ਿਲ੍ਹੇ ਦੇ 52 ਵਿਦਿਆਰਥੀਆਂ ਦੀ ਸੂਚੀ ਅੰਮ੍ਰਿਤਸਰ ਦੇ ਡੀਸੀ ਨੂੰ ਸੌਂਪ ਦਿੱਤੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਸੋਸ਼ਲ ਮੀਡੀਆ ‘ਤੇ ਵਿਦਿਆਰਥੀਆਂ ਦੇ ਦਿਲ ਦਹਿਲਾ ਦੇਣ ਵਾਲੇ ਵੀਡੀਓ ਸਾਹਮਣੇ ਆ ਰਹੇ ਹਨ। ਯੂਕਰੇਨ-ਪੋਲੈਂਡ ਸਰਹੱਦ ‘ਤੇ ਸਾਡੇ ਬੱਚਿਆਂ ਨਾਲ ਬਹੁਤ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਮੈਂ ਜਾਣਦਾ ਹਾਂ ਕਿ ਇਹ ਮੁਸ਼ਕਲ ਸਮਾਂ ਹੈ, ਪਰ ਸਾਡੇ ਹਜ਼ਾਰਾਂ ਬੱਚੇ ਅਜੇ ਵੀ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਏ ਹਨ। ਬੱਚਿਆਂ ਕੋਲ ਆਵਾਜਾਈ ਦਾ ਕੋਈ ਸਾਧਨ ਨਹੀਂ ਹੈ ਅਤੇ ਉਹ ਕਈ ਦਿਨਾਂ ਤੋਂ ਭੁੱਖੇ-ਪਿਆਸੇ ਵੀ ਹਨ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਕਾਰਨ 100 ਤੋਂ ਵੱਧ ਭਾਰਤੀ ਵਿਦਿਆਰਥੀ ਯੂਕਰੇਨ ਦੇ ਖਾਰਕਿਵ ਸ਼ਹਿਰ ਦੇ ਇੱਕ ਮੈਟਰੋ ਸਟੇਸ਼ਨ ‘ਤੇ ਪੰਜ ਦਿਨਾਂ ਤੋਂ ਫਸੇ ਹੋਏ ਹਨ। ਮੰਗਲਵਾਰ ਦੇਰ ਰਾਤ ਵਿਦਿਆਰਥੀਆਂ ਨੂੰ ਉਥੋਂ ਕੱਢ ਲਿਆ ਗਿਆ ਹੈ। ਸਾਰੇ ਬੁੱਧਵਾਰ ਰਾਤ ਅੱਠ ਵਜੇ ਹੰਗਰੀ ਦੀ ਸਰਹੱਦ ‘ਤੇ ਪਹੁੰਚ ਜਾਣਗੇ। ਸਾਰੇ ਵਿਦਿਆਰਥੀ ਸੁਰੱਖਿਅਤ ਹਨ, ਪਰ ਸਾਰੇ ਘਬਰਾਏ ਹੋਏ ਹਨ। ਜਦੋਂ ਤੱਕ ਇਹ ਸਾਰੇ ਆਪਣੇ ਘਰ ਨਹੀਂ ਪਹੁੰਚ ਜਾਂਦੇ, ਉਦੋਂ ਤੱਕ ਮਾਪਿਆਂ ਵਿੱਚ ਚਿੰਤਾ ਬਣੀ ਰਹੇਗੀ।
PUNJAB




INDIA








WORLD









