
ਪੰਜਾਬ ਵਿੱਚ ਆਮ ਆਦਮੀ ਦੀ ਨਵੀਂ ਬਣਨ ਜਾ ਰਹੀ ਸਰਕਾਰ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ 16 ਮਾਰਚ ਨੂੰ ਖਟਕੜ ਕਲਾਂ ਹੋਵੇਗਾ ।ਇਸ ਸਮਾਗਮ ਵਿੱਚ ਆਪ ਸਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਪਹੁੰਚਣਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਸਿੰਘ ਮਾਨ 13 ਮਾਰਚ ਨੂੰ ਰੋਡ ਸ਼ੋਅ ਕੱਢਣਗੇ ਤੇ ਲੋਕਾਂ ਦਾ ਧੰਨਵਾਦ ਕਰਨਗੇ।ਜਿਥੇ ਪਹਿਲਾਂ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲੇ ਹਨ ਤੇ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਦੀ ਮੀਟਿੰਗ ਕੀਤੀ ਜਾਵੇਗੀ ਤੇ ਭਗਵੰਤ ਸਿੰਘ ਮਾਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ ਉਸ ਤੋਂ ਬਾਅਦ ਭਗਵੰਤ ਸਿੰਘ ਮਾਨ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ
PUNJAB




INDIA








WORLD










