ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲੇ ਲੈਣੇ ਕੀਤੇ ਸ਼ੁਰੂ। ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ । ਜਿੰਨਾ ਮੰਤਰੀਆਂ ਅਤੇ ਵਿਧਾਇਕਾਂ ਦੀਂ ਸੁਰੱਖਿਆ ਵਾਪਸ ਲਈ ਗਈ ਹੈ ਉਨ੍ਹਾਂ ਦੀ ਗਿਣਤੀ 122 ਹੈ । ਸੂਚੀ ਮੁਤਾਬਿਕ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ।
ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।







ਆਦੇਸ਼ ਮੁਤਾਬਿਕ ਸੁਰੱਖਿਆ ਤੋਂ ਹਟਾਏ ਜਾਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਹੀ ਆਪਣੀ ਪਿੱਤਰੀ ਯੂਨਿਟ ਨੂੰ ਰਿਪੋਰਟ ਕਰਨ ਦੇ ਆਦੇਸ਼ ਹਨ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਵਿਸ਼ੇਸ਼ ਆਦੇਸ਼ਾਂ ਤਹਿਤ ਲਾਏ ਗਏ ਕਰਮਚਾਰੀਆਂ ਨੂੰ ਨਹੀਂ ਹਟਾਇਆ ਜਾਏਗਾ।
PUNJAB




INDIA








WORLD










