ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਅਧੀਨ ਆਉਂਦੇ ਪਿੰਡ ਮੱਲੀਆਂ ਵਿਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਦੋ ਹੋਰ ਲੋਕਾਂ ਨੂੰ ਵੀ ਗੋਲੀਆਂ ਲੱਗੀਆਂ ਸਨ। ਤੇ ਉਨ੍ਹਾਂ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੰਦੀਪ ਨੰਗਲ ਨੂੰ ਗੋਲੀਆਂ ਉਦੋਂ ਮਾਰੀਆਂ ਗਈਆਂ ਸੀ ਜਦੋਂ ਸੰਦੀਪ ਨੰਗਲ ਸਟੇਜ ਤੋਂ ਸਨਮਾਨ ਲੈ ਕੇ ਵਾਪਸ ਜਾਣ ਲਈ ਸੜਕ ਕਿਨਾਰੇ ਹੀ ਗਿਆ ਸੀ ਸੀ ਉਸੇ ਟਾਈਮ ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਤੇ ਸੰਦੀਪ ਨੰਗਲ ਅੰਬੀਆਂ ਤੇ ਗੋਲੀਆਂ ਚਲਾ ਦਿੱਤੀਆਂ ਤੇ ਸੰਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਤੇ ਹੋਰ ਜ਼ਖ਼ਮੀ ਹੋ ਗਏ ਸਨ । ਪੁਲੀਸ ਨੇ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਿਸ ਤੋਂ ਬਾਅਦ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚ ਗਈ ਹੈ। ਸੂਤਰਾਂ ਮੁਤਾਬਕ ਸਪੈਸ਼ਲ ਸੈੱਲ ਦੀ ਟੀਮ ਤਿਹਾੜ ਜੇਲ੍ਹ ਵਿੱਚ ਕੁਝ ਗੈਂਗਸਟਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦੇ ਜਲੰਧਰ ਵਿੱਚ ਇੱਕ ਕਬੱਡੀ ਮੈਚ ਦੌਰਾਨ ਸੰਦੀਪ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮ੍ਰਿਤਕ ਖਿਡਾਰੀ ਸੰਦੀਪ ਇੰਗਲੈਂਡ ਦਾ ਨਾਗਰਿਕ ਹੈ, ਹਾਲਾਂਕਿ ਮੂਲ ਰੂਪ ਤੋਂ ਪੰਜਾਬ ਦਾ ਰਹਿਣ ਵਾਲਾ ਹੈ। ਤਿਹਾੜ ਜੇਲ੍ਹ ‘ਚ ਬੰਦ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਵਿਸ਼ਨੋਈ ਗੈਂਗ ‘ਤੇ ਇਸ ਕਤਲ ਨੂੰ ਅੰਜਾਮ ਦੇਣ ਦਾ ਸ਼ੱਕ ਹੈ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਗੋਲੀਆਂ ਚੱਲੀਆਂ ਤਾਂ ਉਸ ਟਾਈਮ ਪਿੰਡ ਮੱਲੀਆਂ ਖੁਰਦ ਦੇ ਰਹਿਣ ਵਾਲੇ ਜਤਿਨ ਦੇ ਲੱਕ ਵਿੱਚ ਗੋਲੀ ਲੱਗੀ ਹੈ ਅਤੇ ਹੁੰਦਲ ਢੱਡਾ ਪਿੰਡ ਦੇ ਨੌਜਵਾਨ ਪ੍ਰਤਾਪ ਸਿੰਘ ਦੀ ਛਾਤੀ ਚ ਗੋਲੀ ਲੱਗੀ ਹੈ , ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਐੱਸਐੱਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ 8 ਤੋਂ 10 ਗੋਲੀਆਂ ਦੇ ਖੋਲ ਮਿਲੇ ਹਨ। ਉਨ੍ਹਾਂ ਕਿਹਾ ਕਿ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਲਾਰੇਂਸ ਬਿਸ਼ਨੋਈ ਗਰੁੱਪ ਨੇ ਲਈ ਕਤਲ ਦੀ ਜ਼ਿੰਮੇਵਾਰੀ!
ਗੈਂਗਸਟਰ ਲਾਰੇਂਸ ਬਿਸ਼ਨੋਈ ਗਰੁੱਪ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਦੀ ਜ਼ਿੰਮੇਵਾਰੀ ਦੇ ਦਾਅਵੇ ਵਾਲੀ ਇੱਕ ਪੋਸਟ ਵਾਇਰਲ ਹੋ ਰਹੀ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕੱਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਇਸ ਦਾ ਮਰਨਾ ਜ਼ਰੂਰੀ ਸੀ। ਦੱਸ ਦੇਈਏ ਕਿ ਇਹ ਪੋਸਟ ਫੇਸਬੁੱਕ ਤੇ ਬਹੁਤ ਵਾਇਰਲ ਹੋ ਰਹੀਂ ਹੈ। ਨਿਊਜ਼-18 ਇਸ ਵਾਇਰਲ ਪੋਸਟ ਦਾ ਸੱਚਾਈ ਦਾ ਦਾਅਵਾ ਨਹੀਂ ਕਰਦਾ।

ਫਿਲਹਾਲ ਪੁਲਿਸ ਕਾਤਲਾਂ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ ਅਲਰਟ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੰਦੀਪ ਪ੍ਰਸਿੱਧ ਕਬੱਡੀ ਖਿਡਾਰੀ ਸੀ ਅਤੇ ਸ਼ਾਹਕੋਟ ਨੇੜੇ ਪਿੰਡ ਨੰਗਲ ਅੰਬੀਆ ਦਾ ਰਹਿਣ ਵਾਲਾ ਸੀ। ਇੱਕ ਪੇਸ਼ੇਵਰ ਕਬੱਡੀ ਖਿਡਾਰੀ ਵਜੋਂ ਉਹ ਕਬੱਡੀ ਖੇਡ ਕੇ ਵੱਡਾ ਹੋਇਆ ਅਤੇ ਰਾਜ ਪੱਧਰੀ ਮੈਚ ਖੇਡ ਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ‘ਗਲੇਡੀਏਟਰ’ ਕਹਿ ਕੇ ਬੁਲਾਉਂਦੇ ਸਨ। ਉਸ ਨੇ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਕਬੱਡੀ ਦੀ ਦੁਨੀਆ ‘ਤੇ ਰਾਜ ਕੀਤਾ ਅਤੇ ਪੰਜਾਬ ਤੋਂ ਇਲਾਵਾ ਕੈਨੇਡਾ, ਅਮਰੀਕਾ, ਯੂ.ਕੇ. ਵਿੱਚ ਬਹੁਤ ਵਧੀਆ ਖੇਡਿਆ।
PUNJAB




INDIA








WORLD










