ਪੰਜਾਬ ਵਿੱਚ ਕਾਂਗਰਸ ਦੀ ਹੋਈ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਵਿੱਚ ਪੰਜਾਬ ਦੀ ਲੀਡਰਸ਼ਿਪ ਤੇ ਸਵਾਲ ਖੜ੍ਹੇ ਹੋ ਗਏ ਸਨ । ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫਾ ਮੰਗ ਲਿਆ ਸੀ । ਅੱਜ ਜਿਥੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹੈ ਦੂਜੇ ਪਾਸੇ ਮੁੱਖ ਮੰਤਰੀ ਦੇ ਸੁਪਨੇ ਦੇਖਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪ੍ਰਧਾਨਗੀ ਦੀ ਕੁਰਸੀ ਛੱਡ ਦਿੱਤੀ ਹੈ । ਕੀ ਆਉਣ ਵਾਲੇ ਦਿਨਾਂ ਵਿੱਚ ਹੀ ਕਾਂਗਰਸ ਹਾਈਕਮਾਂਡ ਹੋਰ ਸਖ਼ਤ ਰੁੱਖ ਅਪਣਾ ਸਕਦੀ ਹੈ ਇਹ ਸਮੇਂ ਦੀ ਗੱਲ ਹੋਵੇਗੀ
PUNJAB




INDIA








WORLD










