ਅੱਜ ਖਟਕੜਾਂ ਵਿੱਚ ਆਮ ਆਦਮੀ ਪਾਰਟੀ ਦੇ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੱਕ ਲਈ ਹੈ । ਜਿਥੇ ਪਹਿਲਾਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਚੰਡੀਗੜ੍ਹ ਵਿੱਚ ਹੀ ਸਹੁੰ ਚੁੱਕ ਸਮਾਗਮ ਕਰਦੀਆਂ ਸਨ । ਪਰ ਆਮ ਆਦਮੀ ਪਾਰਟੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਸਹੁੰ ਚੁੱਕ ਪ੍ਰੋਗਰਾਮ ਕੀਤਾ ਹੈ ਤੇ ਵਿਰੋਧੀਆ ਨੇ ਕੀਤੇ ਗਏ ਸਮਾਗਮ ਨੂੰ ਲੈ ਕੇ ਸਵਾਲ ਇਹ ਖੜੇ ਕੀਤੇ ਹਨ ਕੇ ਇਨ੍ਹਾਂ ਮਹਿੰਗਾ ਸਹੁੰ ਚੁੱਕ ਸਮਾਗਮ ਕਰਕੇ ਪੰਜਾਬ ਦਾ ਪੈਸਾ ਖਰਾਬ ਕੀਤਾ ਗਿਆ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁਕਾਉਣ ਲਈ ਵਿਸ਼ੇਸ਼ ਤੌਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਟਕੜਾਂ ਪਹੁੰਚੇ ਤੇ ਇਸ ਸਮੇਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ‘ਆਪ’ ਸਮਰਥਕ ਮੌਜੂਦ ਸਨ।
ਇਸ ਮੌਕੇ ਸੀਐਮ ਮਾਨ ਨੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਹੰਕਾਰ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਉਹਨਾਂ ਦਾ ਵੀ ਸਤਿਕਾਰ ਕਰਨਾ ਚਾਹੀਦਾ ਹੈ ਜਿਹਨਾਂ ਨੇ ਸਾਨੂੰ ਵੋਟ ਨਹੀਂ ਪਾਈ। ਮੈਂ ਤੁਹਾਡੇ ਸਾਰਿਆਂ ਦਾ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਾ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕਿਸੇ ਨਾਲ ਲੜਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ, ਜੋ ਆਪਣੇ ਦਿਲਾਂ ‘ਤੇ ਰਾਜ ਕਰਦੇ ਹਨ, ਭਾਵ ਕੁੱਕੜ ਦੇ ਵੀ ਸਿਰ ‘ਤੇ ਤਾਜ ਹੁੰਦਾ ਹੈ।
ਸ਼ਹੀਦ ਭਗਤ ਸਿੰਘ ਦੇ ਪਿੰਡ ‘ਚ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਉਨ੍ਹਾਂ ਕਿਹਾ ਕਿ ਪਿੰਡ ਖਟਕੜ ਕਲਾਂ ਮੇਰੇ ਲਈ ਨਵਾਂ ਨਹੀਂ ਹੈ। ਮੈਂ ਇੱਥੇ ਆਉਂਦਾ ਰਿਹਾ ਹਾਂ। ਅਸੀਂ ਪੰਜਾਬ ਵਿੱਚ ਬਹੁਤ ਸਾਰੇ ਵਿਕਾਸ ਦੇ ਕੰਮ ਕਰਨੇ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਵੀ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਅਸੀਂ ਵਿਰੋਧੀਆਂ ਦੀ ਨਿੰਦਾ ਨਹੀਂ ਕਰਨੀ ਹੈ, ਸਿਰਫ ਵਿਕਾਸ ਕਰਨਾ ਹੈ।
PUNJAB




INDIA








WORLD










