ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਇੱਕ ਦਿਨ ਹੀ ਹੋਇਆ ਪਰ ਅੱਜ ਫੇਰ ਸ੍ਰੀ ਦਰਬਾਰ ਸਾਹਿਬ ਵਿੱਚ ਕਿਸੇ ਔਰਤ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਇੱਕ ਬਿਹਾਰੀ ਔਰਤ ਵੱਲੋਂ ਬੀੜੀ ਪੀਣ ਦੀ ਕੋਸ਼ਿਸ਼ ਕੀਤੀ ਗਈ ਤੇ ਮੌਕੇ ਤੇ ਚੌਕਸ ਸੇਵਾਦਾਰਾਂ ਨੇ ਔਰਤ ਨੂੰ ਕਾਬੂ ਕਰ ਲਿਆ ਗਿਆ । ਜਿਸ ਤੋਂ ਬਾਅਦ ਉਸ ਬਿਹਾਰੀ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ । ਪੁਲਿਸ ਦੇ ਮੁਤਾਬਕ ਔਰਤ ਤੋਂ ਪੁੱਛਗਿੱਛ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਹੋ ਸਕਦਾ ਹੈ ਕਿ ਬਿਹਾਰ ਨਾਲ ਸਬੰਧਿਤ ਔਰਤ ਮਰਿਆਦਾ ਤੋਂ ਅਣਜਾਣ ਹੋਵੇ। ਆਪਣੇ ਫਰਜ਼ ਦੀ ਪੂਰਤੀ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਬਣਦੀ ਕਾਰਵਾਈ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ
PUNJAB




INDIA








WORLD










