ਗੈਂਗਸਟਰਾਂ ਖਿਲਾਫ ਪੁਲਿਸ ਦੀ ਚਲਾਈ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈਲ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸ਼ਾਰਪ ਸ਼ੂਟਰ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀ ਦੀ ਪਛਾਣ ਇੰਦਰਪ੍ਰੀਤ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੁਧਵਾਰ ਨੂੰ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਸੈਕਟਰ 33 ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਨੂੰ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਪਰੇਸ਼ਨ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪਾ ਮਾਰ ਕੇ ਗ੍ਰਿਫ਼ਤਾਰੀ ਕੀਤੀ। ਪੁਲਿਸ ਟੀਮ ਤੋਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਸੱਟਾਂ ਲੱਗੀਆਂ।
ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਫਿਰੌਤੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਲੰਮੇ ਸਮੇਂ ਤੋਂ ਜੇਲ ਵਿੱਚ ਬੰਦ ਅਤੇ ਸਾਲ 2021 ਵਿੱਚ ਉਹ ਜ਼ਮਾਨਤ ਉਤੇ ਰਿਹਾਅ ਹੋਇਆ ਸੀ। ਪੁਲਿਸ ਨੇ ਉਸ ਕੋਲੋ ਇੱਕ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਹੈ।
PUNJAB




INDIA








WORLD










