ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੱਲ 10 ਕੈਬਿਨੇਟ ਮੰਤਰੀਆਂ ਨੂੰ 11 ਵਜੇ ਰਾਜ ਭਵਨ ਵਿੱਚ ਸਹੁੰ ਚੁੱਕਾਈ ਜਾਵੇਗੀ । ਮਿਲੀ ਜਾਣਕਾਰੀ ਮੁਤਾਬਕ 19 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਿਨੇਟ ਦੇ 10 ਮੰਤਰੀਆਂ ਦਾ ਸਹੁੰ ਚੁੱਕ ਸਮਾਗਮ 11 ਵਜੇ ਰਾਜ ਭਵਨ ਵਿੱਚ ਕੀਤਾ ਜਾਣਾ ਹੈ । ਜਿਨ੍ਹਾਂ ਵਿੱਚ ਕੁੱਝ ਨਾ ਜਿਹੜੇ ਕੈਬਿਨੇਟ ਮੰਤਰੀ ਬਣ ਸਕਦੇ ,ਕੋਟਕਪੂਰਾ ਤੋਂ ਦੂਜੀ ਵਾਰ ਵਿਧਾਇਕ ਬਣੇ ਕੁਲਤਾਰ ਸਿੰਘ ਸੰਧਵਾਂ,ਹਰਪਾਲ ਸਿੰਘ ਚੀਮਾਂ, ਅਮਨ ਅਰੋੜਾ, ਪ੍ਰੋ ਬਲਜਿੰਦਰ ਕੌਰ, ਮੀਤ ਹੇਅਰ,ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ,ਕੁੰਵਰ ਵਿਜੇ ਪ੍ਰਤਾਪ ਹੈ । ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕੈਬਿਨੇਟ ਦੀ ਮੀਟਿੰਗ ਵੀ ਕੀਤੀ ਜਾਣੀ ਹੈ ।
ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਸਰਕਾਰੀ ਨਕੌਰੀਆਂ ਦੇਣ ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ। ਸਕੂਲ ਤੇ ਹਸਪਤਾਲਾਂ ਦੀ ਸਥਿਤੀ ਨੂੰ ਵੀ ਚਮਤਕਾਰਕ ਢੰਗ ਨਾਲ ਸੁਧਾਰਨ ਦਾ ਦਾਅਵਾ ਕੀਤਾ ਸੀ। ਹੁਣ ਪਹਿਲੀ ਮੀਟਿੰਗ ਵਿੱਚ ਇਨ੍ਹਾਂ ਸਾਰਿਆਂ ਫੈਸਲਿਆਂ ‘ਤੇ ਨਜ਼ਰ ਰਹੇਗੀ।
ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣ ਸਕਦੇ ਹਨ, ਹਾਲਾਂਕਿ ਸ਼ੁਰੂਆਤ ਵਿੱਚ 10 ਮੰਤਰੀ ਸਹੁੰ ਚੁੱਕਣਗੇ। ਉਸ ਪਿੱਛੋਂ ਕੁਝ ਸਮੇਂ ਬਾਅਦ ਮਾਨ ਸਰਕਾਰ ਦਾ ਕੈਬਨਿਟ ਵਿਸਥਾਰ ਹੋਵੇਗਾ। ਫ਼ਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ
PUNJAB




INDIA








WORLD










