ਕੋਟਕਪੂਰਾ 18 ਮਾਰਚ (ਪ.ਪ.) : ਆਪ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਲਈ 1 ਅਰਬ,1 ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ ਪਰ ਇਸਤੋਂ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਜਿਥੇ ਕਿ ਅਮਲੀ ਜਾਮਾ ਆਪ ਸਰਕਾਰ ਨੇ ਪਹਿਨਾਇਆ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ. ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਸਭ ਗਰੰਟੀਆਂ ਨੂੰ ਹਰ ਹਾਲਤ ਚ ਪੂਰੇ ਕਰੇਗੀ। ਜਿਵੇਂ ਭਗਵੰਤ ਮਾਨ ਨੇ ਪਹਿਲੇ ਦਿਨਾਂ ਵਿਚ ਹੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਪੈਸ਼ਲ ਨੰਬਰ ਜਾਰੀ ਕੀਤੇ ਹਨ ਉਸੇ ਤਰ੍ਹਾਂ ਹੀ ਆਉਣ ਵਾਲੇ ਦਿਨਾਂ ਵਿਚ ਕਈ ਅਜਿਹੇ ਫੈਸਲੇ ਲਏ ਜਾਣਗੇ ਜੋ ਪੰਜਾਬ ਦੇ ਹਿੱਤਾਂ ਲਈ ਬਹੁਤ ਚੰਗੇ ਸਾਬਿਤ ਹੋਣਗੇ.
PUNJAB




INDIA








WORLD










