ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਟੀਮ ਵਿੱਚ ਵਾਧਾ ਕਰਦਿਆਂ ਹੋਇਆਂ ਆਪਣੇ ਨਾਲ ਕੰਮ ਕਰਨ ਵਾਲੇ 10 ਮੰਤਰੀਆਂ ਨੂੰ ਸ਼ਾਮਿਲ ਕਰਨ ਲਈ ਉਨ੍ਹਾਂ ਨੂੰ ਅੱਜ ਸਹੁੰ ਚੁੱਕਾਈ ਜਾਵੇਗੀ । ਉਥੇ ਨਾਲ ਵਿਧਾਨ ਸਭਾ ਲਈ ਸਪੀਕਰ ਦੀ ਵੀ ਚੋਣ ਕਰ ਲਈ ਹੈ। ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ ਨੂੰ ਸਪੀਕਰ ਬਣਾਇਆ ਗਿਆ ਹੈ।

ਜਿੰਨਾ ਵਿੱਚ ਕੈਬਨਿਟ ਮੰਤਰੀ ਬਣਨਗੇ ਉਹ ਹੈ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ, ਮਲੋਟ ਤੋਂ ਡਾ ਬਲਜੀਤ ਕੌਰ,ਜੰਡਾਲਾ ਤੋਂ ਹਰਭਜਨ ਸਿੰਘ ਈਟੀਓ,ਮਾਨਸਾ ਤੋਂ ਡਾ ਵਿਜੇ ਸਿੰਗਲਾ,ਭੋਆ ਤੋਂ ਲਾਲ ਚੰਦ ਕਟਾਰੂਚੱਕ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ,ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ , ਇੰਨਾ ਸਾਰਿਆਂ ਨੂੰ ਰਾਜਭਵਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 11 ਵਜੇ ਅਹੁਦੇ ਦੀ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਦੋ ਉਨ੍ਹਾਂ ਤੇ ਵੱਡੀ ਜ਼ਿੰਮੇਵਾਰੀ ਪਾਈ ਹੈ ਤੇ ਵਿਸ਼ਵਾਸ ਜਿਤਾਇਆ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਹੋਵੇਗੀ ਜਿਸ ਵਿੱਚ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਮੁਤਾਬਕ ਕੁੱਝ ਐਲਾਨ ਹੋ ਸਕਦੇ ਹਨ।
PUNJAB




INDIA








WORLD










