ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸਾਥੀ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ । ਮਿਲੀ ਜਾਣਕਾਰੀ ਮੁਤਾਬਕ ਹਰਪਾਲ ਸਿੰਘ ਚੀਮਾ ਨੂੰ ਵਿੱਤ ਮੰਤਰਾਲਾ ਦਿੱਤਾ ਗਿਆ ਹੈ, ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰਾਲਾ ਦਿੱਤਾ ਹੈ, ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ,ਡਾ ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ ਹੈ ,ਹਰਭਜਨ ਸਿੰਘ ਈਟੀਓ ਨੂੰ ਬਿਜਲੀ ਵਿਭਾਗ ਦਿੱਤਾ ਗਿਆ ਹੈ, ਹਰਜੋਤ ਸਿੰਘ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰਾਲਾ ਦਿੱਤਾ ਗਿਆ ਹੈ,ਲਾਲ ਚੰਦ ਕਟਾਰੂਚੱਕ ਨੂੰ ਖੁਰਾਕ ਤੇ ਸਪਲਾਈ ਵਿਭਾਗ ਦਿੱਤਾ ਗਿਆ ਹੈ, ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਬਣਾਇਆ ਗਿਆ ਹੈ,ਲਾਲਜੀਤ ਸਿੰਘ ਭੂੱਲਰ ਨੂੰ ਟਰਾਂਸਪੋਰਟ ਮੰਤਰੀ ਲਾਇਆ ਗਿਆ ਹੈ,ਬ੍ਰਹਮ ਸ਼ੰਕਰ ਜਿੰਪਾ ਨੂੰ ਕੋਲ ਪਾਣੀ ਦੇ ਨਾਲ ਨਾਲ ਆਫ਼ਤ ਮੰਤਰਾਲਾ ਦਿੱਤਾ ਗਿਆ ਹੈ।