ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਲਈ ਹੈਲਪ ਲਾਈਨ ਨੰਬਰ 9501200200 ਜਾਰੀ ਕਰ ਦਿੱਤਾ ਹੈ । ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਟਕੜਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਬਰਸੀ ਮੌਕੇ ਸਿਰਫ ਭ੍ਰਿਸ਼ਟਾਚਾਰ ਨਾਲ ਸਬੰਧਤ ਵੀਡੀਓ ਜਾ ਆਡੀਓ ਭੇਜਣ ਲਈ ਆਪਣਾ ਨੰਬਰ ਲੋਕਾਂ ਨੂੰ ਦੇ ਦਿੱਤਾ ਹੈ ਤਾਂ ਜ਼ੋ ਵੀ ਸਰਕਾਰੀ ਅਧਿਕਾਰੀ ਰਿਸ਼ਵਤ ਲੈਂਦਾ ਹੈ ਤਾਂ ਉਸ ਦੀ ਦਿੱਤੇ ਹੋਏ ਨੰਬਰ 9501200200 ਤੇ ਆਡੀਓ ਜਾਂ ਵੀਡੀਓ ਭੇਜੋ । ਉਸ ਦੀ ਜਾਂਚ ਕਰਕੇ ਦੋਸ਼ੀ ਮੁਲਾਜ਼ਮਾਂ ਜਾਂ ਕੋਈ ਵੀ ਹੋਰ ਸਿਆਸੀ ਭਾਵੇਂ ਕੋਈ ਵਿਧਾਇਕ ਕਿਉਂ ਨਾ ਹੋਵੇ ਉਨ੍ਹਾਂ ਤੇ ਵੱਡੀ ਕਾਰਵਾਈ ਕੀਤੀ ਜਾਵੇਗੀ ।
ਇਹ ਨੰਬਰ ਭਗਵੰਤ ਮਾਨ ਦਾ ਵਟਸਐਪ ਨੰਬਰ ਹੈ। ਭਗਵੰਤ ਮਾਨ ਨੇ ਕਿਹਾ ਕਿ “ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਦਿੱਲੀ ਦੀ ਉਦਾਹਰਨ ਦਿੰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਵੀ ਅਜਿਹਾ ਹੀ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਇਸ ਤਰ੍ਹਾਂ ਖਤਮ ਹੋਇਆ ਕਿ ਉਦੋਂ ਤੋਂ ਸਿਰਫ ਕੇਜਰੀਵਾਲ ਹੀ ਸੱਤਾ ‘ਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਇਸੇ ਤਰ੍ਹਾਂ ਨੱਥ ਪਾਈ ਜਾਵੇਗੀ।
ਹੁਣ ਵੇਖਣਾ ਇਹ ਹੋਏਗਾ ਕਿ ਇਸ ਨੰਬਰ ਦਾ ਕਿੰਨਾ ਕੁ ਅਸਰ ਪੈਂਦਾ ਹੈ।ਇਸ ਨੰਬਰ ਰਾਹੀਂ ਸਾਰੀਆਂ ਸ਼ਿਕਾਇਤਾਂ ਸਿੱਧੀਆਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚਣਗੀਆਂ।
PUNJAB




INDIA








WORLD










