ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਨੂੰ ਬੰਦ ਕਰਨ ਲਈ ਅੱਜ ਆਪਣਾ ਵਟਸਐਪ ਨੰਬਰ ਜਾਰੀ ਕੀਤਾ ਹੈ । ਜਿਸ ਤੇ ਪਹਿਲੀ ਸ਼ਿਕਾਇਤ ਆ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਇਹ ਸ਼ਿਕਾਇਤ ਬਠਿੰਡਾ ਦੀ ਸ੍ਰੀ ਗਊਸ਼ਾਲਾ ਦੇ ਜਨਰਲ ਸਕੱਤਰ ਸਾਧੂ ਰਾਮ ਨੇ ਅੱਜ ਤਲਵੰਡੀ ਸਾਬੋ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਖਿਲਾਫ ਸਬੂਤਾਂ ਸਮੇਤ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨੰਬਰ ਤੇ ਸ਼ਿਕਾਇਤ ਭੇਜੀ ਹੈ । ਜਿਸ ਵਿੱਚ ਇਹ ਦੱਸਿਆ ਗਿਆ ਹੈ ਤਹਿਸੀਲਦਾਰ ਵੱਲੋਂ ਉਨਾਂ ਤੋਂ ਕੱਚੀ ਪਰਚੀ ਮੁਤਾਬਕ 3000 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ । ਜਿਸ ਤੋਂ ਬਾਅਦ ਇਸ ਸ਼ਿਕਾਇਤ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜੇ ਇਹ ਸਹੀ ਪਾਈ ਗਈ ਤਾਂ ਤਹਿਸੀਲਦਾਰ ਤੇ ਵੱਡੀ ਕਾਰਵਾਈ ਹੋ ਸਕਦੀ ਹੈ । ਇਹ ਆਉਣ ਵਾਲਾ ਸਮਾਂ ਦੱਸੇਗਾ ਕਾਰਵਾਈ ਕਿਸ ਤਰ੍ਹਾਂ ਦੀ ਹੋਵੇਗੀ
PUNJAB




INDIA








WORLD










