ਪੰਜਾਬ ਦੀ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ । ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਟਰਮ ਦੀ ਮਿਲੇਗੀ ਪੈਨਸ਼ਨ। ਜ਼ਿਆਦਾ ਵਾਰ ਪੈਨਸ਼ਨ ਦੇਣ ਨਾਲ ਪੰਜਾਬ ਦੇ ਖਜ਼ਾਨੇ ਤੇ ਪੈਂਦਾ ਹੈ ਵਾਧੂ ਬੋਝ
ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।
ਸੀਐੱਮ ਮਾਨ ਨੇ ਕਿਹਾ ਕਿ ਕਈ ਲੀਡਰਾਂ ਦੀ ਲੱਖਾਂ ‘ਚ ਪੈਨਸ਼ਨ ਹੈ। ਜਿਸ ਨਾਲ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ। ਹੁਣ ਇਹ ਵਾਧੂ ਪੈਨਸ਼ਨ ਦਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ।
10 ਵਾਰ ਦੇ ਵਿਧਾਇਕ ਦੀ ਪੈਨਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨਾ ਬਣਦੀ ਹੈ। ਹੁਣ ਹਰ ਵਿਧਾਇਕ ਨੂੰ ਸਿਰਫ 75 ਹਜ਼ਾਰ ਪੈਨਸ਼ਨ ਮਿਲੇਗੀ। ਇਸ ਫੈਸਲੇ ਨਾਲ ਪੰਜ ਸਾਲਾਂ ਵਿੱਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।
ਕਈ ਆਗੂਆਂ ਨੂੰ ਮਿਲ ਰਹੀ ਲੱਖਾਂ ‘ਚ ਪੈਨਸ਼ਨ
ਦੱਸ ਦੇਈਏ ਕਿ ਲਾਲ ਸਿੰਘ, ਰਾਜਿੰਦਰ ਕੌਰ, ਸਰਵਣ ਸਿੰਘ ਫਿਲੌਰ ਨੂੰ ਹਰ ਮਹੀਨੇ 3 ਲੱਖ 25 ਹਜ਼ਾਰ ਰੁਪਏ ਦੀ ਪੈਸ਼ਨ ਦਿੱਤੀ ਜਾਂਦੀ ਸੀ। ਇਸੇ ਤਰ੍ਹਾਂ ਰਵੀਇੰਦਰ ਸਿੰਘ, ਬਲਵਿੰਦਰ ਸਿੰਘ ਨੂੰ ਹਰ ਮਹੀਨੇ 2 ਲੱਖ 75 ਹਜ਼ਾਰ ਰੁਪਏ ਪੈਨਸ਼ਨ ਵਜੋਂ ਮਿਲ ਰਹੇ ਹਨ। 10 ਵਾਰ ਦੇ ਵਿਧਾਇਕ ਦੀ ਪੈਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨੇ ਮਿਲਦੇ ਸੀ ਪਰ ਨਵੇਂ ਹੁਕਮਾਂ ਮੁਤਾਬਕ ਹੁਣ ਸਾਰਿਆਂ ਨੂੰ ਸਿਰਫ 75 ਹਜ਼ਾਰ ਰੁਪਏ ਪੈਸ਼ਨ ਦਿੱਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਸਰਕਾਰ ਨੂੰ ਪੰਜ ਸਾਲਾਂ ਵਿਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।
ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਪੰਜਾਬ ਵਿਚ ਬੇਰੋਜ਼ਗਾਰੀ ਬਹੁਤ ਵੱਡਾ ਮੁੱਦਾ ਹੈ। ਬਹੁਤ ਸਾਰੇ ਮੁੰਡੇ-ਕੁੜੀਆਂ ਬੇਰੋਜ਼ਗਾਰ ਹਨ। ਜਦੋਂ ਉਹ ਡਿਗਰੀਆਂ ਲੈ ਕੇ ਨੌਕਰੀਆਂ ਮੰਗਣ ਲਈ ਜਾਂਦੇ ਹਨ ਤਾਂ ਉਨ੍ਹਾਂ ਉਤੇ ਲਾਠੀਚਾਰਜ ਕੀਤਾ ਜਾਂਦਾ ਹੈ, ਪਾਣੀਆਂ ਦੀਆਂ ਬੌਛਾਰਾਂ ਕੀਤੀਆਂ ਜਾਂਦੀਆਂ ਹਨ, ਜੋ ਕਿ ਸਰਾਸਰ ਗਲਤ ਹੈ। ‘ਆਪ’ ਸਰਕਾਰ ਵੱਲੋਂ ਜਲਦ ਹੀ ਇਸ ਸਬੰਧੀ ਵੀ ਕਦਮ ਚੁੱਕੇ ਜਾਣਗੇ।