ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿਛਲੇ ਦਿਨਾਂ ਤੋਂ ਲਗਾਤਾਰ ਡਰੱਗ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ । ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਮਜੀਠੀਆ ਨੂੰ ਜੇਲ੍ਹ ਵਿੱਚ ਥਰੈੱਟ ਕਰਨ ਨੂੰ ਲੈ ਕੇ ਇੱਕ ਚਿੱਠੀ ਆਈਂ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਲੈਟਰ ਆਇਆ ਹੈ ਜਿਸ ਵਿੱਚ ਮਜੀਠੀਆ ਨੂੰ ਜੇਲ੍ਹ ਅੰਦਰ ਥਰੈੱਟ ਕੀਤੇ ਜਾਣ ਬਾਰੇ ਲਿਖਿਆ ਗਿਆ ਸੀ । ਜਿਸ ਨੂੰ ਧਿਆਨ ਵਿੱਚ ਰੱਖਦਿਆਂ ਬਿਕਰਮਜੀਤ ਮਜੀਠੀਆ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ੈੱਡ ਪਲੱਸ ਸਕਿਉਰਿਟੀ ਲਾ ਦਿੱਤੀ ਗਈ ਹੈ
PUNJAB




INDIA








WORLD










