ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸੱਭ ਤੋਂ ਵੱਡਾ ਮੁੱਦਾ ਹੈ । ਕਿਉਂਕਿ 2015 ਨੂੰ ਅਕਾਲੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਜੀ ਬੇਅਦਬੀ ਹੋਈ ਸੀ । ਪਰ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਵਿੱਚ ਕੋਈ ਸਰਕਾਰ ਕਾਮਯਾਬ ਨਹੀਂ ਹੋਈ ਕਿਉਂਕਿ ਬੇਅਦਬੀ ਕਰਾਉਣ ਵਾਲੇ ਮਾਸਟਰਮਾਈਡ ਅਜੇ ਸਰਕਾਰਾਂ ਦੀ ਪਹੁੰਚ ਤੋਂ ਦੂਰ ਹੈ ।ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋ ਹੋਰ ਕੇਸਾਂ ਵਿੱਚ ਨਾਮਜ਼ਦ ਕਰ ਲਿਆ ਹੈ । ਜਿਨ੍ਹਾਂ ਦੀ ਸਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ ਤੇ ਅਦਾਲਤ ਨੇ ਰਾਮ ਰਹੀਮ ਨੂੰ 4 ਮਈ ਨੂੰ ਪੇਸ਼ ਹੋਣ ਹੁਕਮ ਕੀਤਾ ਹੈ । ਇਹ ਪੇਸ਼ੀ 4 ਮਈ ਨੂੰ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਹੋਵੇਗੀ
ਦਰਅਸਲ, ਬਰਗਾੜੀ ਬੇਅਦਬੀ ਮਾਮਲੇ ਵਿੱਚ ਕੁੱਲ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਤਹਿਤ ਸਭ ਤੋਂ ਪਹਿਲਾਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਸਰੂਪ ਚੋਰੀ ਹੋ ਗਿਆ ਸੀ। ਇਹ ਘਟਨਾ 1 ਜੂਨ 2015 ਦੀ ਹੈ। ਇਸ ਤੋਂ ਬਾਅਦ 24 ਸਤੰਬਰ 2015 ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਤ ਪੋਸਟਰ ਲਾ ਕੇ ਬੇਅਦਬੀ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ।
ਇਨ੍ਹਾਂ ਸਾਰੀਆਂ ਘਟਨਾਵਾਂ ਦੇ ਸਬੰਧ ਵਿੱਚ ਕ੍ਰਮਵਾਰ ਐਫਆਈਆਰ ਨੰਬਰ 63, 117 ਅਤੇ 128 ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਤੋਂ ਵੀ ਪੁੱਛਗਿੱਛ ਕੀਤੀ ਗਈ। ਹੁਣ ਐਸਆਈਟੀ ਨੇ ਬਾਕੀ ਦੋ ਘਟਨਾਵਾਂ (ਐਫਆਈਆਰ ਨੰਬਰ 117 ਅਤੇ 128) ਵਿੱਚ ਵੀ ਡੇਰਾ ਮੁਖੀ ਦਾ ਨਾਮ ਲਿਆ ਹੈ ਅਤੇ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ।
1 ਜੂਨ 2015: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ
– 12 ਅਕਤੂਬਰ 2015: ਪਿੰਡ ਦੀਆਂ ਗਲੀਆਂ ਵਿੱਚ ਪਵਿੱਤਰ ਅੰਗ ਖਿੱਲਰੇ ਹੋਏ ਮਿਲੇ।
– 14 ਅਕਤੂਬਰ 2015: ਕੋਟਕਪੂਰਾ ਚੌਕ ਅਤੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀ ਭੀੜ ‘ਤੇ ਗੋਲੀਆਂ ਚਲਾਈਆਂ ਗਈਆਂ।
ਇਸੇ ਸਾਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।
ਫਰਵਰੀ 2021: ਸੀਬੀਆਈ ਤੋਂ ਜਾਂਚ ਵਾਪਸ ਲੈ ਕੇ ਐਸਆਈ ਨੂੰ ਸੌਂਪੀ ਗਈ