ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਨਵੇਂ ਨਵੇਂ ਤੇ ਪੰਜਾਬ ਦੇ ਭਲੇ ਲਈ ਲਗਾਤਾਰ ਐਲਾਨ ਕਰ ਰਹੀ ਹੈ । ਬੀਤੇ ਦਿਨ ਸਾਬਕਾ ਵਿਧਾਇਕਾਂ ਦੀਆਂ ਪੈਨਸ਼ਨਾਂ ਨੂੰ ਲੈ ਕੇ ਸਰਕਾਰ ਦਾ ਫੈਸਲਾ ਆਇਆ ਸੀ । ਤੇ ਪੰਜਾਬ ਦੇ ਲੋਕ ਉਸ ਫੈਸਲੇ ਤੋਂ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਮਾਨ ਸਰਕਾਰ ਇੱਕ ਹੋਰ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਝਟਕਾ ਦੇਣ ਜਾਂ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਆਮਦਨ ਕਰ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।
ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।
ਦੱਸ ਦਈਏ ਕਿ ਸਰਦੇ-ਪੁੱਜਦੇ ਵਿਧਾਇਕ ਵੀ ਇਸ ਸਹੂਲਤ ਨੂੰ ਛੱਡਣ ਲਈ ਤਿਆਰ ਨਹੀਂ ਹਨ। ਨਵੀਂ ਸਰਕਾਰ ਬਣਨ ਪਿੱਛੋਂ ਵਿਧਾਇਕਾਂ ਨੂੰ ‘ਵਿੱਤੀ ਰਗੜੇ’ ਦਾ ਇਹ ਦੂਜੇ ਫੈਸਲਾ ਹੋਵੇਗਾ।
ਬੀਤੇ ਕੱਲ੍ਹ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।
ਮੁੱਖ ਮੰਤਰੀ ਨੇ ਵੀਡੀਓ ਸੁਨੇਹੇ ਰਾਹੀਂ ਇਹ ਐਲਾਨ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਦੇ ਦਿੱਤੀ ਹੈ ਕਿ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕੋ ਪੈਨਸ਼ਨ ਦੀ ਵਿਵਸਥਾ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਅਸਿੱਧੇ ਤੌਰ ’ਤੇ ਕਟਾਖਸ਼ ਕਰਦਿਆਂ ਉਨ੍ਹਾਂ ਕਿਹਾ ਕਿ ‘ਰਾਜ ਨਹੀਂ ਸੇਵਾ’ ਦਾ ਨਾਅਰਾ ਦੇ ਕੇ ਵੀ ਕਈਆਂ ਨੇ ਕੁਰਸੀਆਂ ਹਾਸਲ ਕੀਤੀਆਂ ਸਨ।
ਉਨ੍ਹਾਂ ਕਿਹਾ,‘‘ਲੋਕਾਂ ਨੂੰ ਹੈਰਾਨੀ ਹੋਵੇਗੀ ਕਿ ਬਹੁਤ ਸਾਰੇ ਵਿਧਾਇਕ ਜੋ 4 ਜਾਂ 5-6 ਵਾਰ ਜਾਂ ਉਸ ਤੋਂ ਵੀ ਵੱਧ ਵਾਰ ਵਿਧਾਨ ਸਭਾ ਦਾ ਮੈਂਬਰ ਰਹਿਣ ਤੋਂ ਬਾਅਦ ਹਾਰ ਗਏ ਜਾਂ ਸਬੰਧਤ ਪਾਰਟੀ ਨੇ ਟਿਕਟ ਨਹੀਂ ਦਿੱਤੀ, ਅਜਿਹੇ ਵਿਧਾਇਕਾਂ ਨੂੰ ਹਰ ਮਹੀਨੇ ਲੱਖਾਂ ਰੁਪਏ ਪੈਨਸ਼ਨ ਦੇ ਰੂਪ ਵਿੱਚ ਮਿਲਦੇ ਹਨ। ਕਈਆਂ ਨੂੰ ਦੋ ਲੱਖ ਤੋਂ ਲੈ ਕੇ 7 ਲੱਖ ਰੁਪਏ ਤੱਕ ਪੈਨਸ਼ਨ ਮਿਲਦੀ ਹੈ। ਇੱਥੋਂ ਤੱਕ ਕਿ ਕਈ ਤਾਂ ਸੰਸਦ ਮੈਂਬਰ ਰਹਿਣ ਦੀ ਵੀ ਪੈਨਸ਼ਨ ਲੈ ਰਹੇ ਹਨ। ਹੁਣ ਪੰਜਾਬ ਵਿੱਚ ਕੋਈ ਵੀ ਵਿਧਾਇਕ ਵਜੋਂ ਭਾਵੇਂ ਇੱਕ ਵਾਰੀ ਜਿੱਤੇ ਜਾਂ ਸੱਤ ਵਾਰੀ ਪਰ ਪੈਨਸ਼ਨ ਇੱਕ ਹੀ ਮਿਲੇਗੀ।’’
PUNJAB




INDIA








WORLD










