ਦਿੱਲੀ :- ਨਵਜੋਤ ਸਿੱਧੂ ਅਕਸਰ ਹੀ ਆਪਣੀ ਸਰਕਾਰ ਤੇ ਵਰਦੇ ਨਜ਼ਰ ਆਉਂਦੇ ਹਨ ,ਹੁਣ ਸਿੱਧੂ ਨੇ ਕੋਟਕਪੂਰਾ ਦੀ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲਿਆ ਹੋਇਆ ਹੈ, ਇਸੇ ਮੁੱਦੇ ਤੇ ਅੱਜ ਹਾਈ ਕਮਾਨ ਵੱਲੋਂ ਬਣੀ ਕਮੇਟੀ ਨੂੰ ਮਿਲਣ ਪਹੁੰਚੇ। ਤੇ ਤਿੰਨ ਮੈਂਬਰੀ ਕਮੇਟੀ ਅੱਗੇ ਪੇਸ਼ ਹੋਏ। ਮੀਟਿੰਗ ਕਰਨ ਪਿੱਛੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਸਟੈਂਡ ’ਤੇ ਅੱਜ ਵੀ ਕਾਇਮ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਹਾਰਨਗੀਆਂ, ਜਿੱਤੇਗਾ ਪੰਜਾਬ। ਸਿੱਧੂ ਨੇ ਮੀਟਿੰਗ ਉਪਰੰਤ ਕਿਹਾ, ‘‘ਮੈਂ ਆਪਣੇ ਸਟੈਂਡ ’ਤੇ ਅੱਜ ਵੀ ਕਾਇਮ ਹਾਂ, ਇਸ ਵਿੱਚ ਕੋਈ ਬਦਲਾਅ ਨਹੀਂ ਆਇਆ। ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੀ ਜਿੱਤ ਹੋਵੇਗੀ। ਪੰਜਾਬ ਵਿਰੋਧੀ ਤਾਕਤਾਂ ਨੂੰ ਭਾਂਝ ਦਿੱਤੀ ਜਾਵੇਗੀ।’
ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਾਕਤ ਟੈਕਸਾਂ ਦੇ ਰੂਪ ਵਿੱਚ ਕੀਤੀ ਅਦਾਇਗੀ ਹੈ ਤੇ ਇਸ ਪੈਸੇ ਨੂੰ ਕਿਸੇ ਵੀ ਰੂਪ ਵਿੱਚ ਮੁੜ ਲੋਕਾਂ ਤੱਕ ਪੁੱਜਦਾ ਕਰਨਾ ਉਨ੍ਹਾਂ ਦਾ ਮੁੱਖ ਏਜੰਡਾ ਹੈ।
ਸਿੱਧੂ ਨੇ ਕਿਹਾ, ‘‘ਮੈਂ ਅੱਜ ਸੱਚ ’ਤੇ ਰੌਸ਼ਨੀ ਪਾਈ ਹੈ। ਸੱਚ ਨੂੰ ਲੁਕਾਇਆ ਜਾ ਸਕਦਾ ਹੈ, ਪਰ ਇਸ ਨੂੰ ਹਰਾਇਆ ਨਹੀਂ ਜਾ ਸਕਦਾ। ਪੰਜਾਬ ਜਿੱਤੇਗਾ। ਸਾਨੂੰ ਪੰਜਾਬ ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ।’