ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਕੁੱਝ ਦਿਨ ਹੀ ਹੋਏ ਹੈ । ਆਮ ਆਦਮੀ ਪਾਰਟੀ ਲਗਾਤਾਰ ਵਿਵਾਦਾਂ ਵਿੱਚ ਘਿਰਦੀ ਨਜ਼ਰ ਆਉਂਦੀ ਹੈ । ਪਿਛਲੇ ਦਿਨੀਂ ਪਾਰਟੀ ਨੇ ਪੰਜ ਰਾਜਸਭਾ ਲਈ ਮੈਂਬਰ ਭੇਜੇ ਸੀ ਤੇ ਉਨ੍ਹਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕੇ ਸਨ । ਖਾਸ ਕਰਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਸੀ ਜ਼ੋ ਲੋਕ ਰਾਜਸਭਾ ਲਈ ਭੇਜੇ ਗਏ ਹਨ ਇੰਨਾਂ ਦਾ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਹੈ ਇਹ ਤਾਂ ਬਿਜ਼ਨਸਮੈਨ ਹਨ । ਅੱਜ ਚੰਡੀਗੜ੍ਹ ਦੇ ਮਸਲੇ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਜਿਹੜੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੇ ਰਾਜਸਭਾ ਵਿੱਚ ਭੇਜਿਆ ਹੈ ਉਨ੍ਹਾਂ ਵਿੱਚ ਰਾਘਵ ਚੱਢਾ ਤਾਂ ਪੰਜਾਬ ਦੀ ਗੱਲ ਰੱਖਣ ਦੀ ਬਜਾਏ ਮਾਡਲਿੰਗ ਕਰਨ ਗਿਆ ਹੋਇਆ ਹੈ ।
ਦਰਅਸਲ ਬੀਤੇ ਦਿਨੀਂ ਰਾਘਵ ਚੱਢਾ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਸਾਹਮਣੇ ਆਈਆਂ ਜਿਸ ‘ਚ ਉਹ ਰੈਂਪ ‘ਤੇ ਕੈਟਵਾਕ ਕਰਦੇ ਨਜ਼ਰ ਆਏ। ਇਸ ਤੋਂ ਬਾਅਦ ਵਿਰੋਧੀਆਂ ਨੇ ਸੋਸ਼ਲ ਮੀਡੀਆ ‘ਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਘਵ ਚੱਢਾ ਨੂੰ ਸਵਾਲ ਕੀਤਾ ਕਿ ਕੀ ਲੈਕਮੇ ਲਈ ਮਾਡਲਿੰਗ ਜ਼ਰੂਰੀ ਹੈ ਜਾਂ ਅਧਿਕਾਰਾਂ ਦੀ ਰਾਖੀ, ਜੋ ਭਾਜਪਾ ਸਾਡੇ ਤੋਂ ਖੋਹ ਰਹੀ ਹੈ। ਖਹਿਰਾ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦੇ ਨਿਯਮ ਥੋਪਣ ਦੀ ਮਿਸਾਲ ਦਿੱਤੀ। ਇਸ ਦੇ ਨਾਲ ਹੀ ਖਹਿਰਾ ਨੇ ਚੱਢਾ ਦੇ ਰੈਂਪ ‘ਤੇ ਕੈਟਵਾਕ ਕਰਦੇ ਹੀ ਵੀਡੀਓ ਵੀ ਪਾ ਦਿੱਤੀ।
ਉਧਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਰਾਘਵ ਚੱਢਾ ਦੀ ਮਾਡਲਿੰਗ ਵੀਡੀਓ ਪੋਸਟ ਕਰਦੇ ਹੋਏ ਤੰਨਜ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਰਾਜ ਸਭਾ ਦੀ ਜਿੱਤ ਪਰੇਡ ਕਿਹਾ। ਢਿੱਲੋਂ ਨੇ ਕਿਹਾ ਕਿ ਚੱਢਾ ਦੀ ਮਾਡਲਿੰਗ ਸਾਡੇ ਭੰਗੜੇ ਦੇ ਸਿਆਸੀ ਸਟੰਟ ਨਾਲੋਂ ਵੀ ਮਾੜੀ ਹੈ। ਕੀ ਇਹ ਉਹੀ ਤਬਦੀਲੀ ਹੈ ਜੋ ਪੰਜਾਬ ਚਾਹੁੰਦਾ ਸੀ?
PUNJAB




INDIA








WORLD










