ਪੰਜਾਬ ਦੇ ਮੋਹਾਲੀ ਵਿੱਚ ਬੀਤੇ ਸਾਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਵਿੱਕੀ ਮਿੱਡੂ ਖੇੜਾ ਦਾ ਦਿਨ ਦਿਹਾੜੇ ਗੈਂਗਸਟਰਾਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਾਤਲਾਂ ਨੂੰ ਫੜਨ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ। ਅੱਜ ਦਿੱਲੀ ਦੀ ਸਪੈਸ਼ਲ ਐਸ ਟੀ ਐਫ ਨੇ ਮਹਾਰਾਸ਼ਟਰ ਵਿਚ ਬੰਬੀਹਾ ਗਰੁੱਪ ਨਾਲ ਸਬੰਧਤ 12 ਗੈਂਗਸਟਰਾਂ ਨੂੰ ਫੜਿਆ ਹੈ । ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਪੁਲਿਸ ਵੱਲੋਂ ਤਿੰਨ ਸਾਰਪ ਸ਼ਟਰਾਂ ,ਭੋਲੂ,ਲੱਠਾ, ਸੰਨੀ, ਇੰਨਾ ਤਿੰਨ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਮਿੱਡੂ ਖੇੜਾ ਦੇ ਕਤਲ ਸਬੰਧੀ ਪੁੱਛਗਿੱਛ ਕਰੇਗੀ ਅਤੇ ਪਿਛਲੇ ਦਿਨੀਂ ਕਬੱਡੀ ਖਿਡਾਰੀ ਦੇ ਹੋਏ ਕਤਲ ਸਬੰਧੀ ਵੀ ਪੁੱਛਗਿੱਛ ਹੋ ਸਕਦੀ ਹੈ।
ਕਾਬਲੇਗੌਰ ਹੈ ਕਿ ਬੀਤੇ ਸਾਲ ਮੋਹਾਲੀ ਦੇ ਸੈਕਟਰ 71 ਵਿੱਚ ਅਕਾਲੀ ਆਗੂ ਮਿੱਡੂ ਖੇੜਾ ਦੀ ਦਿਨ ਦਿਹਾੜੇ ਕਾਰ ਸਵਾਰ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। । ਬੰਬੀਹਾ ਗਰੁੱਪ ਨੇ ਹੀ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਐਸਐਸਪੀ ਮੁਹਾਲੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਦਿੱਲੀ ਸਪੈਸ਼ਲ ਯੂਨਿਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ 12 ਵਿਅਕਤੀਆਂ ਵਿੱਚੋਂ ਤਿੰਨ ਮਿੱਠੂ ਖੇੜਾ ਕਤਲ ਕਾਂਡ ਦੇ ਮੁਲਜ਼ਮ ਹਨ, ਜਿਨ੍ਹਾਂ ਨੂੰ ਜਲਦੀ ਹੀ ਮੋਹਾਲੀ ਲਿਆਂਦਾ ਜਾਵੇਗਾ। ਇਨ੍ਹਾਂ ਗੈਂਗਸਟਰਾਂ ‘ਤੇ ਪੁਲਿਸ ਵਲੋਂ ਇਨਾਮ ਵੀ ਰੱਖਿਆ ਹੋਇਆ ਸੀ। ਪੁਲੀਸ ਸੂਤਰਾਂ ਅਨੁਸਾਰ ਇਨ੍ਹਾਂ ਦੀ ਪੁੱਛਗਿੱਛ ਵਿੱਚ ਕਬੱਡੀ ਖਿਡਾਰੀ ਦੇ ਕਤਲ ਕੇਸ ਦਾ ਭੇਤ ਵੀ ਜਲਦੀ ਹੀ ਸੁਲਝਣ ਵਾਲਾ ਹੈ।