ਪੰਜਾਬ ਵਿੱਚ ਸੱਭ ਤੋਂ ਵੱਡਾ ਮੁੱਦਾ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੇ ਬਹਿਬਲ ਗੋਲੀ ਕਾਂਡ ਜਿਸ ਦੌਰਾਨ ਦੋ ਸਿੰਘ ਸ਼ਹੀਦ ਹੋ ਗਏ ਸਨ । ਪਰ ਉਸ ਟਾਈਮ ਬਾਦਲ ਸਰਕਾਰ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਸਿੱਖਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ। ਕਾਂਗਰਸ ਸਰਕਾਰ ਵੇਲੇ ਵੀ ਇਹ ਮੁੱਦੇ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ। ਤੇ ਉਨ੍ਹਾਂ ਨੇ ਵੀ ਕੁੱਝ ਨਹੀਂ ਕੀਤਾ ਸੀ ਤੇ ਪੰਜ ਸਾਲ ਕਾਂਗਰਸ ਦੇ ਆਗੂ ਆਪਸ ਵਿੱਚ ਹੀ ਲੜਦੇ ਰਹੇ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਇੰਨਾ ਨੇ ਵੀ ਬਹਿਬਲ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਵਾਲਿਆਂ ਨੂੰ ਜਲਦੀ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਸੱਤਾ ਤੋਂ ਬਾਹਰ ਹੁੰਦਿਆਂ ਹੀ ਇਸ ਮਸਲੇ ਨੂੰ ਦੁਬਾਰਾ ਚੱਕਣਾ ਸ਼ੁਰੂ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਵੀ ਬਹਿਬਲ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੂੰ ਮਿਲਣ ਪਹੁੰਚੇ ਸੀ ਜਿਥੇ ਸੁਖਰਾਜ ਸਿੰਘ 16 ਦਸੰਬਰ 2021 ਤੋਂ ਲਗਾਤਾਰ ਧਰਨੇ ਬੈਠਾ ਹੈ । ਬੀਤੇ ਦਿਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਸੁਖਰਾਜ ਸਿੰਘ ਨੂੰ ਮਿਲਣ ਆਏ ਤੇ ਸਿੱਧੂ ਨੇ ਪ੍ਰੈਸ ਨਾਲ ਕਰਦਿਆਂ ਆਖਿਆ ਜਦੋਂ ਕਾਂਗਰਸ ਦੀ ਸਰਕਾਰ ਸੀ ਉਦੋਂ ਵੀ ਉਹ ਇਸ ਮੁੱਦੇ ਨੂੰ ਚੁੱਕ ਦੇ ਰਹੇ ਹਨ।ਤੇ ਲਗਾਤਾਰ ਆਵਾਜ਼ ਚੱਕਦੇ ਰਹਿਣਗੇ ਇਸ ਮੌਕੇ ਸਿੱਧੂ ਦੇ ਨਾਲ ਹੀ ਸਾਬਕਾ ਵਿਧਾਇਕ ਵੀ ਸਨ ਤੇ ਮੋਗਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਕੰਵਲਜੀਤ ਸਿੰਘ ਬਰਾੜ ਵੀ ਨਾਲ ਮਜੂਦ ਸਨ
PUNJAB




INDIA








WORLD










