ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਕੁੱਝ ਦਿਨ ਹੀ ਹੋਏ ਹਨ । ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਆਪ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਜਿਸ ਵਿੱਚ ਚੰਡੀਗੜ੍ਹ ਦਾ ਅਹਿਮ ਮੁੱਦਾ ਸੀ । ਕਿਉਂਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਲੈ ਕੇ ਜੋ ਫੈਸਲਾ ਲਿਆ ਸੀ ਉਸ ਦਾ ਪੰਜਾਬ ਵਿੱਚ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ । ਸਦਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਫੈਸਲਿਆਂ ਖਿਲਾਫ ਮਤਾ ਪੇਸ਼ ਕੀਤਾ । ਪੇਸ਼ ਕੀਤੇ ਮਤੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਰੱਖੀ ਗਈ ਹੈ।
ਇਸ ਦੇ ਨਾਲ ਹੀ ਭਾਖੜਾ-ਬਿਆਨ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦਾ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਲਈ ਕੇਂਦਰ ਦੇ ਸਰਵਿਸ ਰੂਲ ਲਾਗੂ ਕਰਨ ਦਾ ਵੀ ਵਿਰੋਧ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਮਤੇ ਦੀ ਕਾਪੀ ਦੋ ਦਿਨ ਪਹਿਲਾਂ ਦੇਣ ਦੀ ਮੰਗ ਰੱਖੀ।
ਮਤੇ ਉੱਪਰ ਬਹਿਸ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਹਰਪਾਲ ਚੀਮੇ ਨੇ ਕਿਹਾ ਕਿ ਸੰਸਦ ਵਿੱਚ ਸਿਰਫ ਭਗਵੰਤ ਮਾਨ ਮੁੱਦੇ ਉਠਾਉਂਦੇ ਸਨ। ਬਾਕੀ ਸੰਸਦ ਮੈਂਬਰ ਖਾਮੋਸ਼ ਬੈਠੇ ਰਹਿੰਦੇ ਸੀ। ਇਸ ਦਾ ਕਾਂਗਰਸੀ ਵਿਧਾਇਕ ਪਰਤਾਪ ਸਿੰਘ ਬਾਜਵਾ ਨੇ ਵਿਰੋਧ ਕੀਤਾ। ਕਾਂਗਰਸ ਵੱਲੋਂ ਹੰਗਾਮਾ ਵੀ ਕੀਤਾ ਗਿਆ ਜਿਸ ਕਰਕੇ ਮਾਰਸ਼ਲ ਵੀ ਬਲਾਉਣੇ ਪਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੇਸ਼ ਲਈ ਗੋਲੀ ਖਾਣ ਲਈ ਸਭ ਤੋਂ ਪਹਿਲਾਂ ਆਪਣੇ ਸੀਨੇ ਕਰਨ ਵਾਲੇ ਯੋਧਿਆਂ ਦੀ ਧਰਤੀ ਪੰਜਾਬ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਲਈ ਹਰ ਪੱਧਰ ‘ਤੇ ਆਵਾਜ਼ ਉਠਾਈ ਜਾਵੇਗੀ।
ਦੱਸ ਦਈਏ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੁਰੰਤ ਸੂਬੇ ਨੂੰ ਦੇਣ ਬਾਰੇ ਮਤਾ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਮਤੇ ਨੂੰ ਕਾਂਗਰਸ, ਅਕਾਲੀ ਦਲ ਤੇ ਬਸਪਾ ਨੇ ਸਮਰਥਨ ਦਿੱਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮਾਨ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ।
ਮਤਾ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਬਚਾਉਣ ਲਈ ਸੰਸਦ ਦੇ ਅੰਦਰ ਤੇ ਬਾਹਰ ਤੇ ਸੜਕਾਂ ‘ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਸਬੰਧੀ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਲੈਣਗੇ। ਟਾਈਮ ਮਿਲਣ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਮਿਲਾਂਗੇ
ਵਿਸ਼ੇਸ਼ ਸੈਸ਼ਨ ਦੀ ਸਾਰੀ ਕਾਰਵਾਈ ਪੰਜਾਬ ਸਰਕਾਰ ਦੇ ‘ਯੂਟਿਊਬ ਚੈਨਲ’ ਤੇ ਸੋਸ਼ਲ ਮੀਡੀਆ ਦੇ ਹੋਰ ਸਾਧਨਾਂ ਰਾਹੀਂ ਸਿੱਧੀ ਪ੍ਰਸਾਰਿਤ ਹੋ ਰਹੀ ਹੈ ਜਿਨ੍ਹਾਂ ਰਾਹੀਂ ਦੇਸ਼-ਵਿਦੇਸ਼ ’ਚ ਬੈਠੇ ਲੋਕ ਬਹਿਸ ਸੁਣ ਰਹੇ ਹਨ।
PUNJAB




INDIA








WORLD










