ਪੰਜਾਬ ਵਿੱਚ ਸੱਭ ਤੋਂ ਵੱਡਾ ਮੁੱਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣੀਆਂ ਸੀ ਜੋ ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਸਜਾਵਾਂ ਨਾ ਦੇਣੀਆਂ ਤੇ ਦੂਜਾ ਵੱਡਾ ਮੁੱਦਾ ਬਹਿਬਲ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਦੋ ਸਿੱਖਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਾ ਮਿਲਣਾ। ਜਿਸ ਨੂੰ ਲੈ ਕੇ ਸ਼ਹੀਦਾਂ ਦੇ ਪਰਿਵਾਰ ਲਗਾਤਾਰ ਪਿਛਲੇ ਕਾਫੀ ਦਿਨਾਂ ਤੋਂ ਨੈਸ਼ਨਲ ਹਾਈਵੇ ਤੇ ਧਰਨਾ ਲਾ ਕੇ ਬੈਠਾ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਪਰਿਵਾਰ ਮੰਗ ਕਰ ਰਹੇ ਹੈ ਜਿਹੜੇ ਦੋਸ਼ੀ ਬਹਿਬਲ ਗੋਲੀ ਕਾਂਡ ਵਿੱਚ ਸ਼ਾਮਲ ਹਨ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ। ਜੋ ਪਹਿਲਾਂ ਹੁਣ ਤੱਕ ਕੋਈ ਖਾਸ ਕਾਰਵਾਈ ਨਹੀਂ ਹੋਈ ਤੇ ਇਸ ਨੂੰ ਲੈਕੇ ਪੰਜਾਬ ਵਿੱਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਨੂੰ 31 ਮਾਰਚ ਤੱਕ ਨਾਮਜ਼ਦ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਅਲਟੀਮੇਟਮ ਦਿੱਤਾ ਸੀ ਉਹ ਖਤਮ ਹੋ ਚੁੱਕਾ ਹੈ।
ਇਸ ਪਿੱਛੋਂ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ 6 ਅਪਰੈਲ ਤੋਂ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। 6 ਤਰੀਕ ਨੂੰ ਹੋਣ ਵਾਲੇ ਇਕੱਠ ਵਿਚ ਪੰਜਾਬ ਪੱਧਰ ਉਤੇ ਸੰਘਰਸ਼ ਨੂੰ ਤਿੱਖਾ ਕਰਨ ਬਾਰੇ ਫੈਸਲੇ ਲਏ ਜਾਣਗੇ।
ਦੱਸ ਦਈਏ ਕਿ ਬਹਿਬਲ ਕਲਾਂ ਵਿਚ ਇਨਸਾਫ ਲਈ ਪਿਛਲੇ ਤਕਰੀਬਨ 110 ਦਿਨਾਂ ਤੋਂ ਮੋਰਚਾ ਲੱਗਾ ਹੋਇਆ ਹੈ। ਮੋਰਚੇ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਸੀ ਜੋ ਹੁਣ ਖ਼ਤਮ ਹੋ ਗਿਆ ਹੈ। ਇਸ ਮੌਕੇ ਧਰਨੇ ਵਾਲੀ ਥਾਂ ’ਤੇ ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਅਤੇ ਇਨਸਾਫ਼ ਮੋਰਚੇ ਦੇ ਮੋਹਰੀ ਸੁਖਰਾਜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੱਤ ਸਾਲਾਂ ਬਾਅਦ ਵੀ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ ਨੂੰ ਕਿਸੇ ਅੰਜਾਮ ਤੱਕ ਨਹੀਂ ਪਹੁੰਚਾ ਸਕੀ।
ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਨਾਮਜ਼ਦ ਹੋਏ ਉੱਚ ਪੁਲਿਸ ਅਧਿਕਾਰੀ ਜ਼ਮਾਨਤਾਂ ਲੈ ਕੇ ਬਾਹਰ ਘੁੰਮ ਰਹੇ ਹਨ ਅਤੇ ਅਦਾਲਤ ਵਿੱਚ ਚਲਾਨ ਪੇਸ਼ ਹੋਣ ਤੋਂ ਦੋ ਸਾਲ ਬਾਅਦ ਵੀ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਨਹੀਂ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਪਿਛਲੇ 110 ਦਿਨਾਂ ਤੋਂ ਧਰਨਾ ਲੱਗਿਆ ਹੋਇਆ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਮੋਰਚੇ ਦੇ ਮੰਚ ’ਤੇ ਆ ਕੇ ਸਮਰਥਨ ਦਿੰਦਿਆਂ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਸੀ। ਜਥੇਬੰਦੀਆਂ ਦੀ ਅਗਲੀ ਰਣਨੀਤੀ ਸਰਕਾਰ ਲਈ ਵੱਡੀ ਸਿਰਦਰਦੀ ਖੜ੍ਹੀ ਕਰ ਸਕਦੀ ਹੈ।
PUNJAB




INDIA








WORLD










