ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਤੋਂ ਬਾਅਦ ਨਵੇਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਸਰਕਾਰ ਦੇ ਹੁਕਮਾਂ ਦੇ ਮੁਤਾਬਕ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਸੂਬੇ ਦੇ ਸਾਰੇ ਐਸਐਸਪੀ ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਆਪਣੇ ਆਪਣੇ ਇਲਾਕਿਆਂ ਵਿੱਚ ਵਿਆਹ ਸ਼ਾਦੀਆਂ ਅਤੇ ਪਾਰਟੀਆਂ ਵਿੱਚ ਚੱਲਦੇ ਡੀਜਿਆ ਉੱਪਰ ਅਸ਼ਲੀਲ ਭੜਕਾਊ ਹਥਿਆਰਾਂ ਸ਼ਰਾਬ ਨਾਲ ਸੰਬੰਧਤ ਗਾਣਿਆਂ ਉਪਰ ਪੂਰਨ ਪਾਬੰਦੀ ਲਾਉਣ । ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਸੂਬੇ ਦੇ ਸਾਰੇ ਐਸਐਸਪੀ ਨੂੰ ਹੁਕਮ ਦਿੱਤੇ ਹਨ ਕਿ ਆਪਣੇ ਇਲਾਕਿਆਂ ਵਿੱਚ ਡੀਜੇ ਦੀ ਜਾਂਚ ਕਰਵਾਈ ਜਾਵੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਡੀਜੇ ਉਤੇ ਅਸ਼ਲੀਲ, ਸ਼ਰਾਬੀ, ਭੜਕਾਊ ਅਤੇ ਹਥਿਆਰਾਂ ਵਾਲੇ ਗਾਣੇ ਨਾ ਵੱਜਣ। ਜੋ ਨੌਜਵਾਨਾਂ ਨੂੰ ਭੜਕਾਉਂਦੇ ਹਨ ਅਤੇ ਨਸ਼ੇ ਲਈ ਉਤਸ਼ਾਹਿਤ ਕਰਦੇ ਹਨ।
ਇਸ ਬਾਰੇ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਨੇ ਸੂਬੇ ਦੇ ਸਾਰੇ ਐਸਐਸਪੀਜ਼ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਇਹ ਲਿਖਤੀ ਆਦੇਸ਼ਾਂ ਦੀ ਕਾਪੀਆਂ ਭੇਜੀਆਂ ਹਨ।

ਦੱਸਣਯੋਗ ਹੈ ਕਿ ਵਿੱਚ ਪੰਜਾਬ ਵਿੱਚ ਵਿਆਹਾਂ, ਪਾਰਟੀਆਂ ਜਾਂ ਹੋਰ ਖੁਸ਼ੀ ਦੇ ਮੌਕੇ ਡੀਜੇ ਉਤੇ ਅਜਿਹੇ ਭੜਕਾਊ ਗੀਤ ਵਜਾਏ ਜਾਂਦੇ ਹਨ ਅਤੇ ਪਿਛਲੇ ਸਮੇਂ ਵਿੱਚ ਅਜਿਹੇ ਕਈ ਹਾਦਸੇ ਵਾਪਰੇ ਹਨ। ਡੀਜੇ ਉਤੇ ਹਥਿਆਰਾਂ ਵਾਲੇ ਗੀਤ ਵਜਦੇ ਅਤੇ ਲੋਕ ਵੀ ਹਥਿਆਰ ਕੱਢ ਕੇ ਹਵਾਈ ਫਾਇਰ ਕਰਦੇ ਹਨ, ਜਿਸ ਕਾਰਨ ਹਾਦਸੇ ਵਾਪਰਦੇ ਹਨ ਅਤੇ ਕਈ ਬੇਕੂਸਰਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਤੇ ਪੰਜਾਬ ਦੇ ਲਾਅ ਐਂਡ ਆਰਡਰ ਨੇ ਸੂਬੇ ਦੇ ਸਾਰੇ ਪੁਲਿਸ ਮੁਖੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।
PUNJAB




INDIA








WORLD










