ਆਮ ਆਦਮੀ ਪਾਰਟੀ ਨੇ ਪੰਜਾਬ ਚ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸੀ ਜਿਸ ਵਿੱਚ ਇੱਕ ਵਾਅਦਾ ਸੀ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਜਿਸ ਤੋ ਬਾਅਦ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਸਾਰ ਹੀ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਤੋਂ ਲਗਾਤਾਰ ਭ੍ਰਿਸ਼ਟਾਚਾਰ ਨਾਲ ਜੁੜੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਵੀ ਦਰਜ ਹੋਈਆਂ ਪਰ । ਅੱਜ ਉਨ੍ਹਾਂ ਸ਼ਿਕਾਇਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ ਮੁਹਿੰਮ ਤੇ ਸਵਾਲ ਚੁੱਕਦਿਆਂ ਆਖਿਆ ਕਿ ਹੁਣ ਤੱਕ ਉਸ ਹੈੱਲਪਲਾਈਨ ਨੰਬਰ ਦੇ ਉੱਪਰ ਡੇਢ ਲੱਖ ਸ਼ਿਕਾਇਤਾਂ ਆ ਚੁੱਕੀਆਂ ਹਨ ਪਰ ਨਿਪਟਾਰਾ ਸਿਰਫ ਤਿੰਨ ਦਾ ਕੀਤਾ ਗਿਆ ਹੈ।ਬਾਕੀਆਂ ਦਾ ਕੀ ਹੋਇਆ?
ਦੱਸਿਆ ਜਾ ਰਿਹਾ ਹੈ ਕਿ ਇਸ ਨੰਬਰ ਉਤੇ ਧੜਾ ਧੜ ਸ਼ਿਕਾਇਤਾਂ ਆ ਰਹੀਆਂ ਹਨ। ਇਸ ਸਬੰਧੀ ਸਬੂਤ ਵਜੋਂ ਵੀਡੀਓ ਵੀ ਭੇਜੀਆਂ ਜਾ ਰਹੀਆਂ ਹਨ। ਕਾਂਗਰਸ ਨੇ 1.50 ਲੱਖ ਸ਼ਿਕਾਇਤਾਂ ‘ਚੋਂ ਸਿਰਫ 3 ‘ਤੇ ਹੀ ਕਾਰਵਾਈ ਉਤੇ ਸਵਾਲ ਚੁੱਕੇ ਹਨ।
ਖਹਿਰਾ ਨੇ ਟਵੀਟ ਕੀਤਾ ਹੈ-ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਤੁਹਾਡੇ ਵਰਗੇ ਲੋਕਾਂ ਤੋਂ ਮੈਂ ਇਸ ਤਰ੍ਹਾਂ ਦੇ ਗੈਰ-ਜ਼ਿੰਮੇਵਾਰ ਬਿਆਨ ਦੀ ਉਮੀਦ ਨਹੀਂ ਕਰਦਾ ਕਿ 10 ਦਿਨਾਂ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ। ਭਗਵੰਤ ਮਾਨ ਦੇ ਟੋਲ ਫਰੀ ਨੰਬਰ ‘ਤੇ 1.5 ਲੱਖ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪੈਂਡਿੰਗ ਹਨ ਅਤੇ ਸਿਰਫ 3 ਦਾ ਹੱਲ ਕੀਤਾ ਗਿਆ ਹੈ! ਬਾਕੀ ਬਚੀਆਂ ਸ਼ਿਕਾਇਤਾਂ ਦੀ ਬਣਿਆ?
ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੌਰੇ ‘ਤੇ ਹਨ। ਬੀਤੇ ਦਿਨ ਉਥੇ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਸਿਰਫ 10 ਦਿਨਾਂ ‘ਚ ਭ੍ਰਿਸ਼ਟਾਚਾਰ ਬੰਦ ਹੋ ਗਿਆ ਹੈ। ਭ੍ਰਿਸ਼ਟਾਂ ਨੂੰ ਡਰ ਹੈ ਕਿ ਰਿਸ਼ਵਤ ਲਈ ਤਾਂ ਭਗਵੰਤ ਆ ਜਾਵੇਗਾ।
ਸੁਖਪਾਲ ਖਹਿਰਾ ਨੇ ਕਿਹਾ ਕਿ ਮੈਨੂੰ ਅਰਵਿੰਦ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ। ਉਹ ਸੰਵਿਧਾਨਕ ਅਹੁਦੇ ਉਤੇ ਬੈਠ ਕੇ ਇਸ ਤਰ੍ਹਾਂ ਦੀ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰ ਰਹੇ ਹਨ। ਚੇਤੇ ਰਹੇ ਕਿ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਸੀ। 23 ਮਾਰਚ ਨੂੰ ਨੰਬਰ ਜਾਰੀ ਹੋਣ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ‘ਤੇ ਕਰੀਬ ਡੇਢ ਲੱਖ ਸ਼ਿਕਾਇਤਾਂ ਆਈਆਂ ਹਨ।
PUNJAB




INDIA








WORLD










