
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪੁਲੀਸ ਅਧਿਕਾਰੀਆਂ ਨਾਲ ਅੱਜ ਮੀਟਿੰਗ ਕੀਤੀ ਤੇ ਪੰਜਾਬ ਦੀ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਕੀਤੀ । ਮੁੱਖ ਮੰਤਰੀ ਨੇ ਆਖਿਆ ਜੋ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਰੋਕਣ ਲਈ ਗੈਂਗਸਟਰਾਂ ਖਿਲਾਫ ਸ਼ਿਕੰਜਾ ਕਸਣ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ । ਗੈਂਗਸਟਰਾਂ ਨੂੰ ਕਾਬੂ ਕਰਨ ਲਈ ਟਾਸਕ ਫੋਰਸ ਬਣਾਉਣ ਦਾ ਵੀ ਫੈਸਲਾ ਕੀਤਾ ਹੈ। ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ ਕਰੇਗਾ। ਇਸ ਮੀਟਿੰਗ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਜ਼ਿਿਲ੍ਹਆਂ ਦੇ ਐਸ.ਐਸ.ਪੀ. ਅਤੇ ਪੁਲਿਸ ਕਮਿਸ਼ਨਰ ਵੀ ਹਾਜ਼ਿਰ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ। ਪੰਜਾਬ ਵਿੱਚ ਮਾਨ ਸਰਕਾਰ ਬਣਨ ਤੋਂ ਬਾਅਦ ਕਈ ਕਤਲ ਹੋ ਗਏ ਹਨ। ਇੰਨਾ ਨੂੰ ਲੈ ਕੇ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਦਾ ਉਠਾਇਆ ਹੈ ਕਿ ਸਰਕਾਰ ਨੇ ਸੂਬੇ ਦੀ ਵਿਗੜ ਰਹੀ ਸਥਿਤੀ ਨੂੰ ਕਾਬੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਕਰਾਂਗੇ। ਜਦੋਂ ਦੀ ਆਮ ਆਦਮੀ ਦੀ ਸਰਕਾਰ ਬਣੀ ਉਦੋਂ ਤੋਂ ਲੈ ਕੇ ਹੁਣ ਤੱਕ 5 ਕਾਂਗਰਸੀਆਂ ਦੇ ਕਤਲ ਹੋ ਚੁੱਕੇ ਹਨ ਤੇ ਆਮ ਆਦਮੀ ਪਾਰਟੀ ਦੇ ਲੋਕ ਟਰੱਕ ਯੂਨੀਅਨਾਂ ਤੇ ਕਬਜ਼ੇ ਕਰ ਰਹੇ ਹਨ।
PUNJAB




INDIA








WORLD










