ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਅੱਜ ਉਨ੍ਹਾਂ ਦੇ ਵਕੀਲ ਵੱਲੋਂ ਮੁਹਾਲੀ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ ਜਿਸ ਵਿੱਚ ਵਕੀਲ ਵੱਲੋਂ ਲਿਖਿਆ ਗਿਆ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖ਼ਤਰਾ ਹੈ ਇਸ ਕਰਕੇ ਉਨ੍ਹਾਂ ਨੂੰ ਸਪੈਸ਼ਲ ਬੈਰਕ ਵਿਚ ਸ਼ਿਫਟ ਕੀਤਾ ਜਾਵੇ । ਮਜੀਠੀਆ ਨੇ ਵੀਡੀਓ ਕਾਨਫਰੰਸ ਦੌਰਾਨ ਦੱਸਿਆ ਕਿ ਜਦੋਂ ਦਾ ਸੁਪਰੀਮ ਕੋਰਟ ਦਾ ਰੁਖ ਕੀਤਾ ਉਦੋਂ ਤੋਂ ਲੈ ਕੇ ਮੈਨੂੰ ਕਦੇ ਕਿਤੇ ਸ਼ਿਫਟ ਕਰ ਰਹੇ ਹਨ ਤੇ ਕਦੇ ਕਿਤੇ ਸ਼ਿਫਟ ਕੀਤਾ ਜਾਂਦਾ ਹੈ । ਮਜੀਠੀਆ ਨੇ ਆਖਿਆ ਮੈਨੂੰ ਸੱਭ ਕੁੱਝ ਠੀਕ ਨਹੀਂ ਲੱਗ ਰਿਹਾ
PUNJAB




INDIA








WORLD










