ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸੂਬੇ ਵਿਚ ਅਪਰਾਧ ਦੀਆਂ ਵਾਪਰੀਆਂ ਵਾਰਦਾਤਾਂ ਉਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਵਾਲ ਖੜ੍ਹੇ ਕੀਤੇ ਹਨ।
ਮੰਗਲਵਾਰ ਦੇਰ ਰਾਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੈਟਰੋਲ ਪੰਪ ਦੇ ਨੇੜੇ ਇਕ ਨੌਜਵਾਨ ਦੇ ਕਤਲ ਦੀ ਵੀਡੀਓ ਸਾਂਝੀ ਕਰਦੇ ਹੋਏ ਸਿੱਧੂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਉਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ- ”ਪੰਜਾਬ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ ਜਦ ਕਿ ਮੁੱਖ ਮੰਤਰੀ ਪੰਜਾਬ ਹਿਮਾਚਲ ਦੀਆਂ ਠੰਡੀਆਂ ਹਵਾਵਾਂ ‘ਚ ਵੋਟਾਂ ਮੰਗਣ ‘ਚ ਰੁੱਝੇ ਹੋਏ ਹਨ। ਪਟਿਆਲਾ ‘ਚ ਅੱਜ 2 ਹੋਰ ਕਤਲ ਹੋ ਗਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ।”
ਮ੍ਰਿਤਕਾ ਪਿੰਡ ਦੇ ਕਬੱਡੀ ਕਲੱਬ ਦਾ ਪ੍ਰਧਾਨ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਦਿੱਤਾ ਹੈ। ਇਸ ਵਾਰਦਾਤ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈ ਹੈ। ਪਿਛਲੇ ਦਿਨੀਂ ਵੀ ਇਕ ਨਾਮੀ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ ਸੀ।