ਪੰਜਾਬ ਵਿੱਚ ਦੋ ਹਜਾਰ ਪੰਦਰਾਂ ਦੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਸਨ ਉਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਧਰਨੇ ਵੀ ਲਾਏ ਜਾ ਰਹੇ ਸਨ ਤੇ ਜਿਸ ਦੌਰਾਨ ਪੁਲੀਸ ਵੱਲੋਂ ਸ਼ਾਂਤ ਮਈ ਧਰਨੇ ਤੇ ਬੈਠੀ ਸੰਗਤ ਉਪਰ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਨ੍ਹਾਂ ਦਾ ਇਨਸਾਫ ਲੈਣ ਲਈ ਲਗਾਤਾਰ ਸਿੱਖਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ
ਬਹਿਬਲ ਕਲਾਂ ਗੋਲੀਕਾਂਡ ਦੇ ਵਿਰੋਧ ਵਿੱਚ ਦੇਰ ਰਾਤ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੋਂ ਲਾਇਆ ਗਿਆ ਮੋਰਚਾ ਹਟਾ ਲਿਆ ਗਿਆ ਹੈ। ਇਨਸਾਫ਼ ਨਾ ਮਿਲਣ ਕਾਰਨ ਪੀੜਤਾਂ ਨੇ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ ਸੀ ਜਿਸ ਤੋਂ ਬਾਅਦ ਆਵਾਜਾਈ ਬੁਰੀ ਤਰ੍ਹਾਂ ਠੱਪ ਹੋ ਗਈ ਸੀ। ਜਾਮ ਦਾ ਮਾਮਲਾ ਜਦੋਂ ਸੀਐਮ ਭਗਵੰਤ ਸਿੰਘ ਮਾਨ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼ਾਮਲ ਸਰਕਾਰੀ ਵਕੀਲਾਂ ਦੀ ਟੀਮ ਨੂੰ ਉੱਥੇ ਭੇਜਿਆ।
ਸਰਕਾਰੀ ਵਕੀਲਾਂ ਨੇ ਸਰਕਾਰ ਤਰਫ਼ੋਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਤਿੰਨ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ। ਵਕੀਲਾਂ ਨੇ ਕਿਹਾ ਕਿ ਉਹ ਐਸਆਈਟੀ ਦੀ ਜਾਂਚ ਬਾਰੇ ਅਪਡੇਟ ਲੈਣਗੇ। ਸੀਐਮ ਮਾਨ ਨੇ ਕਿਹਾ ਹੈ ਕਿ ਬੇਅਦਬੀ ਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ‘ਆਪ’ ਸਰਕਾਰ ਹਰ ਕੀਮਤ ‘ਤੇ ਇਨਸਾਫ਼ ਕਰੇਗੀ ਜਿਸ ਤੋਂ ਬਾਅਦ ਪੀੜਤਾਂ ਨੇ ਹਾਈਵੇਅ ਤੋਂ ਧਰਨਾ ਹਟਾ ਕੇ ਪੁਰਾਣੀ ਜਗ੍ਹਾ ‘ਤੇ ਲੈ ਗਏ।
ਉਧਰ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਪੀੜਤਾਂ ਦੇ ਧਰਨੇ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ 24 ਘੰਟਿਆਂ ਵਿੱਚ ਬੇਅਦਬੀ ਦਾ ਇਨਸਾਫ਼ ਦੇਣਗੇ। ਜੇਕਰ ਉਨ੍ਹਾਂ ਦੀ ਗੱਲ ਸੱਚੀ ਹੈ ਤਾਂ ਕਾਰਵਾਈ ਕਰੋ। ਸਿੱਧੂ ਨੇ ਕਿਹਾ ਕਿ ਹੁਣ ਜਾਂਚ ਏਜੰਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੈ। ਜਿਸ ਨੇ ਗੋਲੀ ਕਾਂਡ ਦੇ ਦੋਸ਼ੀਆਂ ਦੇ ਨਾਂ ਦੱਸੇ, ਉਹ (ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ) ਵੀ ‘ਆਪ’ ਦਾ ਵਿਧਾਇਕ ਹੈ। ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਵੀ ‘ਆਪ’ ਨਾਲ ਸਬੰਧਤ ਹਨ, ਇਸ ਲਈ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਸਰਕਾਰ ਬਣੀ ਨੂੰ 24 ਦਿਨ ਬੀਤ ਚੁੱਕੇ ਹਨ।
PUNJAB




INDIA








WORLD










