ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ । ਇਹ ਮੁਲਾਕਾਤ ਰਾਹੁਲ ਗਾਂਧੀ ਦੀ ਰਿਹਾਇਸ਼ ਤੇ ਹੋਈ ਹੈ । ਚੰਨੀ ਦੀ ਤੇ ਰਾਹੁਲ ਗਾਂਧੀ ਦੀ ਮੁਲਾਕਾਤ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ । ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਜਾ ਸਕਦਾ ਹੈ। ਪੰਜਾਬ ਕਾਂਗਰਸ ਵਿੱਚ ਕੁੱਝ ਵੀ ਅੱਛਾ ਨਹੀਂ ਚੱਲ ਰਿਹਾ ਹੈ ਕਿਉਂਕਿ ਹਾਰ ਤੋਂ ਬਾਅਦ ਇੱਕ ਦੂਜੇ ਉਪਰ ਹਾਰ ਦਾ ਠੀਕਰਾ ਭੰਨਦੇ ਰਹਿੰਦੇ ਹਨ। ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਉਣ ਨੂੰ ਲੈ ਕੇ ਹਾਈਕਮਾਂਡ ਕੋਈ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਪੱਖ ਦੇਖਣਾ ਚਾਹੁੰਦੀ ਹੈ। ਕਿਉਂਕਿ ਕਾਂਗਰਸ ਦੇ ਪੰਜਾਬ ਵਿੱਚ ਦੋ ਵੱਡੇ ਅਹੁਦੇ ਖਾਲੀ ਪਏ ਹਨ । ਚੰਨੀ ਨੇ ਆਪਣੀ ਮੁਲਾਕਾਤ ਨੂੰ ਇੱਕ ਆਮ ਮੁਲਾਕਾਤ ਦੱਸਿਆ ਹੈ । ੰ। ਚੰਨੀ ਨੇ ਆਖਿਆ ਉਹ ਕਿਸੇ ਵੀ ਅਹੁਦੇ ਦੇ ਦਾਅਵੇਦਾਰ ਨਹੀਂ ਉਹ ਸਿਰਫ ਪਾਰਟੀ ਦੀ ਸੇਵਾ ਕਰਦੇ ਰਹਿਣਗੇ
ਉੱਥੇ ਹੀ ਜਦੋਂ ਚਰਨਜੀਤ ਚੰਨੀ ਤੋਂ ਪੰਜਾਬ ਵਿੱਚ ਹੋ ਰਹੇ ਕਤਲਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਤੇ ਉਨ੍ਹਾਂ ਨੂੰ ਪੰਜਾਬ ਵਿੱਚ ਬਦਲਾਅ ਮਿਲ ਗਿਆ ਹੈ। ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
PUNJAB




INDIA








WORLD










