ਪੰਜਾਬ ਵਿੱਚੋਂ ਹਰ ਸਾਲ ਵਿਦਿਆਰਥੀ ਵੱਡੀ ਗਿਣਤੀ ਵਿੱਚ ਚੰਗਾ ਭਵਿੱਖ ਬਣਾਉਣ ਲਈ ਕੈਨੇਡਾ ਪੜਨ ਲਈ ਜਾਂਦੇ ਹਨ। ਪਰ ਕੈਨੇਡਾ ਵਿੱਚ ਪਿਛਲੇ ਸਮੇਂ ਤੋਂ ਕਾਫ਼ੀ ਘਟਨਾਵਾਂ ਵਾਪਰ ਰਹੀਆਂ ਹਨ। ਇੱਕ ਹੋਰ ਕੈਨੇਡਾ ਵਿੱਚੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ । ਮਿਲੀ ਜਾਣਕਾਰੀ ਮੁਤਾਬਕ ਕਾਰਤਿਕ ਵਾਸੂਦੇਵ ਨਾਮ ਦੇ ਵਿਦਿਆਰਥੀ ਦਾ ਕਿਸੇ ਅਣਪਛਾਤੇ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ । ਕਾਰਤਿਕ ਵਾਸੂਦੇਵ 21 ਸਾਲਾਂ ਦਾ ਵਿਦਿਆਰਥੀ ਸੀ । ਇਹ ਵਿਦਿਆਰਥੀ ਆਪਣੀ ਪੜ੍ਹਾਈ ਲਈ ਜਨਵਰੀ ਮਹੀਨੇ ਹੀ ਕੈਨੇਡਾ ਪਹੁੰਚਿਆ ਸੀ ।ਖ਼ਬਰ ਮੁਤਾਬਕ ਦਿਨ ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇ ਸਟੇਸ਼ਨ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮੌਕੇ ‘ਤੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਸੀ । ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਇਸ ਮਾਮਲੇ ਵਿੱਚ ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਮੌਜੂਦ ਸਨ। ਇਸ ਦੇ ਨਾਲ ਹੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










