ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਦੋਂ ਤੋਂ ਲੈ ਕੇ ਗੈਂਗਸਟਰਾਂ ਵੱਲੋਂ ਕਬੱਡੀ ਖਿਡਾਰੀਆਂ ਦੇ ਹੋਰ ਰੰਜਿਸ਼ਾਂ ਤਹਿਤ ਵੀ ਕਤਲ ਹੋਏ। ਪਰ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਤਾਂ ਜੋ ਮਾੜੇ ਲੋਕਾਂ ਨੂੰ ਕਾਬੂ ਕੀਤਾ ਜਾਵੇ । ਅੱਜ ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 4 ਲੋਕਾਂ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ । ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ 5 ਅਪ੍ਰੈਲ ਨੂੰ ਕਬੱਡੀ ਖਿਡਾਰੀ ਧਰਮਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ 3 ਪਿਸਤੌਲ ਤੇ ਵਾਰਦਾਤ ਵਿਚ ਵਰਤੀਆਂ ਗਈਆਂ ਦੋ ਬਾਈਕਾਂ ਬਰਾਮਦ ਕੀਤੀਆਂ ਗਈਆਂ। ਪੁੱਛਗਿਛ ਤੋਂ ਬਾਅਦ ਐੱਸਐੱਸਪੀ ਨੇ ਖੁਲਾਸਾ ਕੀਤਾ ਕਿ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਸੀ। ਇਸ ਦੇ ਪਿੱਛੇ ਕਬੱਡੀ ਟੂਰਨਾਮੈਂਟ ਜਾਂ ਫਿਰ ਕਿਸੇ ਗੈਂਗਸਟਰ ਦੇ ਨਾਲ ਹੋਣ ਦਾ ਕੋਈ ਸਬੂਤ ਨਹੀਂ ਹੈ। ਫੜੇ ਗਏ ਨੌਜਵਾਨਾਂ ਨੂੰ ਰਿਮਾਂਡ ‘ਤੇ ਲੈ ਕੇ ਪੁਲਿਸ ਪੁੱਛਗਿਛ ਕਰ ਰਹੀ ਹੈ।
ਦੱਸ ਦੇਈਏ ਕਿ ਪਟਿਆਲਾ ਵਿਚ ਯੂਨੀਵਰਸਿਟੀ ਕੋਲ 5 ਅਪ੍ਰੈਲ ਨੂੰ ਰਾਤ ਨੂੰ ਗੋਲੀਆਂ ਮਾਰ ਕੇ ਕਬੱਡੀ ਕਲੱਬ ਦੇ ਪ੍ਰਧਾਨ ਤੇ ਖਿਡਾਰੀ ਧਰਮਿੰਦਰ ਦੀ ਹੱਤਿਆ ਕਰ ਦਿੱਤੀ ਸੀ।ਵਾਰਦਾਤ ਦੇ ਬਾਅਦ ਕਾਂਗਰਸ ਦੇ ਸਾਬਕਾ ਨਵਜੋਤ ਸਿੰਘ ਸਿੱਧੂ ਦੇ ਇਲਾਵਾ ਕਈ ਨੇਤਾਵਾਂ ਨੇ ਮ੍ਰਿਤਕ ਦੇ ਘਰ ਪਹੁੰਚ ਕੇ ਪੰਜਾਬ ਦੀ ‘ਆਪ’ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪੁਲਿਸ ‘ਤੇ ਵੀ ਗੰਭੀਰ ਦੋਸ਼ ਲਗਾਏ ਜਾ ਰਹੇ ਸਨ। ਮੁੱਦੇ ਨੂੰ ਸਿਆਸੀ ਹੁੰਦਾ ਦੇਖ ਪੁਲਿਸ ਵੀ ਦਬਾਅ ਵਿਚ ਸੀ। ਵਾਰਦਾਤ ਦੇ ਪੰਜ ਦਿਨ ਬਾਅਦ ਪੁਲਿਸ ਨੇ 4 ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਧਰਮਿੰਦਰ ਹੱਤਿਆਕਾਂਡ ਵਿਚ ਨਵੀਨ ਸ਼ਰਮਾ ਉਰਫ ਰਵੀ, ਪਿੰਡ ਬਠੋਈ ਖੁਰਦ, ਵਰਿੰਦਰ ਸਿੰਘ ਬਾਵਾ ਬਠੋਈ ਖੁਰਦ, ਪ੍ਰੀਤਪਾਲ ਸਿੰਘ ਮੀਰਾਪੁਰੀਆ ਤੇ ਬਹਾਦੁਰ ਸਿੰਘ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ 32 ਬੋਰ ਦੀਆਂ 2 ਪਿਸਤੌਲਾਂ ਤੇ 7 ਰਾਊਂਡ ਕਾਰਤੂਸ ਤੇ ਇਆਕ 315 ਬੋਰ ਦੀ ਪਿਸਤੌਲ ਤਿੰਨ ਕਾਰਤੂਸ ਬਰਾਮਦ ਹੋਏ ਹਨ।
PUNJAB




INDIA








WORLD










