ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕਰਜ਼ਿਆਂ ਕਰਕੇ ਖ਼ੁਦਕੁਸ਼ੀਆਂ ਹੋ ਰਹੀਆਂ ਹਨ ਤੇ ਰੁਕਣ ਦਾ ਨਾਮ ਨੀ ਲੈ ਰਹੀਆਂ । ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ ਵਿਖੇ ਬੀਤੀ ਰਾਤ ਕਿਸਾਨ ਰਣਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ । ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਭਲੂਰ ਤਹਿਸੀਲ ਬਾਘਾਪੁਰਾਣਾ ਜ਼ਿਲਾ ਮੋਗਾ ਉਪਰ ਕੋਈ 80 ਲੱਖ ਦੇ ਕਰੀਬ ਕਰਜ਼ਾ ਸੀ । ਜਿਸ ਨੂੰ ਲੈ ਕੇ ਰਣਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ । ਤੇ ਹਮੇਸ਼ਾ ਪਰਿਵਾਰ ਦੇ ਪਾਲਣ ਪੋਸ਼ਣ ਦਾ ਫ਼ਿਕਰ ਕਰਦਾ ਹੁੰਦਾ ਸੀ
ਆਖਰ ਉਸ ਨੇ ਬੀਤੀ ਰਾਤ ਆਪਣੇ ਘਰ ਵਿੱਚ ਪਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕੀਤਾ ਤੇ ਆਖਰ ਉਸ ਨੇ ਦਮ ਤੋੜ ਦਿੱਤਾ। ਮੋਗਾ ਪੁਲਿਸ ਨੇ ਦੇਰ ਰਾਤ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਇਲਾਕਾ ਵਾਸੀਆਂ ਨੇ ਪੀੜਤ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ।
PUNJAB




INDIA








WORLD










