ਪੰਜਾਬ ਵਿੱਚ ਚੋਣਾਂ ਦੌਰਾਨ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਣ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਲੈ ਲਿਆ ਸੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਦੇ ਲੀਡਰਾਂ ਵੱਲੋਂ ਇੱਕ ਦੂਜੇ ਉੱਪਰ ਦੋਸ਼ ਵੀ ਲਾਏ ਜਾ ਰਹੇ ਹਨ । ਜਿਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਵਿਚ ਕਾਂਗਰਸ ਨੂੰ ਦੁਬਾਰਾ ਖੜ੍ਹਾ ਕਰਨ ਲਈ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਾ ਦਿੱਤਾ ਹੈ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ । ਜਿਸ ਤੋਂ ਬਾਅਦ ਥੋੜ੍ਹੇ ਸਮੇਂ ਅੰਦਰ ਹੀ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ । ਜਿੱਥੇ ਕਾਂਗਰਸੀ ਲੀਡਰ ਬੇਲਗਾਮ ਨਜ਼ਰ ਆ ਰਹੇ ਸਨ ਉਸ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਹੁਣ ਸਖ਼ਤ ਨਜ਼ਰ ਆ ਰਹੀ ਹੈ ਪਿਛਲੇ ਦਿਨੀਂ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਤਿੱਖੀ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ਸਾਰੇ ਦਲਿਤ ਲੀਡਰਾਂ ਵੱਲੋਂ ਇਕਜੁੱਟ ਹੋ ਕੇ ਸੁਨੀਲ ਜਾਖੜ ਉੱਪਰ ਕਾਰਵਾਈ ਕਰਨ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਗਈ ਹੈ । ਦੂਜੇ ਪਾਸੇ ਸੁਨੀਲ ਜਾਖੜ ਦੀਆਂ ਮਸੀਬਤਾਂ ਘੱਟ ਦੀਆਂ ਨਜਰ ਨਹੀਂ ਆ ਰਹੀਆਂ ਕਿਉਂਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਹਾਈ ਕਮਾਂਡ ਤੋਂ ਸੁਨੀਲ ਜਾਖੜ ਉਪਰ ਕਾਰਵਾਈ ਕਰਨ ਦੀ ਮੰਗ ਕਰ ਦਿੱਤੀ ਹੈ । ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਪਾਸੇ ਕੀਤਾ ਉਸ ਸਮੇਂ ਤੋਂ ਲੈ ਕੇ ਲਗਾਤਾਰ ਕਾਂਗਰਸ ਵਿਚ ਕਲੇਸ਼ ਚੱਲਦਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਹਾਰ ਦਾ ਮੂੰਹ ਵੀ ਦੇਖਣਾ ਪਿਆ । ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਨੂੰ ਦੁਬਾਰਾ ਪੈਰਾਂ ਸਿਰ ਖੜ੍ਹਾ ਕਰਨ ਲਈ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ ਤੇ ਪਾਰਟੀ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਨਾਲ ਹੀ ਕਾਂਗਰਸ ਹਾਈਕਮਾਂਡ ਨੇ ਜਿਹੜੇ ਲੀਡਰਾਂ ਨੇ ਪਾਰਟੀ ਪਲੇਟਫਾਰਮ ਤੋਂ ਬਾਹਰ ਹੋ ਕੇ ਬਿਆਨ ਬਾਜ਼ੀਆਂ ਕੀਤੀਆਂ ਹਨ ਉਨ੍ਹਾਂ ਉਪਰ ਬਹੁਤ ਜਲਦੀ ਕਾਰਵਾਈਆਂ ਹੋ ਸਕਦੀਆਂ ਹਨ ਤੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ
PUNJAB




INDIA








WORLD









